ਮੋਰਿੰਡਾ 18 ਮਈ ਭਟੋਆ
ਮੋਰਿੰਡਾ ਦੇ ਖ਼ਾਲਸਾ ਗਰਲਜ਼ ਸੀਨੀਅਰ ਸਕੈਂਡਰੀ ਸਕੂਲ ਦੀ ਦਸਵੀਂ ਦਾ ਨਤੀਜਾ 100% ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਸਕੂਲ ਦੀ ਵਿਦਿਆਰਥਣ ਮਨਜੋਤ ਕੋਰ ਨੇ 650 ਚੋਂ 611ਅੰਕ (94%) ਪ੍ਰਾਪਤ ਕਰਕੇ ਪਹਿਲਾ ਸਥਾਨ, ਪ੍ਰੀਤੀ ਵਰਮਾ ਨੇ 91% ਲੈ ਕੇ ਦੂਜਾ ਸਥਾਨ, ਖੁਸ਼ਪ੍ਰੀਤ ਕੌਰ ਨੇ 88% ਲੈ ਕੇ ਤੀਜਾ ਸਥਾਨ ਹਾਸਲ ਕੀਤਾ । ਉਨਾ ਦੱਸਿਆ ਕਿ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿੱਚ ਵੀ ਇਸ ਸਕੂਲ ਦੀਆਂ 9 ਵਿਦਿਆਰਥਣਾਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ । ਇਨ੍ਹਾਂ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਸਕੂਲ ਪ੍ਰਬੰਧਕ ਜਥੇਦਾਰ ਹਰਬੰਸ ਸਿੰਘ ਕੰਧੋਲਾ ਸਮੇਤ ਸਮੁੱਚੇ ਸਟਾਫ ਨੂੰ ਜਾਂਦਾ ਹੈ, ਜਿਨ੍ਹਾਂ ਦੀ ਮਿਹਨਤ ਅਤੇ ਦਿਸ਼ਾ ਨਿਰਦੇਸ਼ਾਂ ਨਾਲ ਇਹ ਸੰਭਵ ਹੋਇਆ ਹੈ ।ਉਨਾ ਦੱਸਿਆ ਕਿ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਕੂਲ ਦਾ ਸਮੂਚਾ ਸਟਾਫ ਹਾਜ਼ਰ ਸੀ ।