ਚਮਕੌਰ ਸਾਹਿਬ / ਮੋਰਿੰਡਾ 18 ਮਈ ਭਟੋਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਨੇੜੀ ਦੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ । ਸਕੂਲ ਅਧਿਆਪਕ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਸਕੂਲ ਦੇ ਦਸਵੀਂ ਜਮਾਤ ਦੇ 32 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜੋ ਸਾਰੇ ਹੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ । ਦਸਵੀਂ ਜਮਾਤ ਵਿੱਚ ਅਰਸ਼ਦੀਪ ਕੌਰ ਨੇ ਪਹਿਲਾ, ਗਗਨਦੀਪ ਸਿੰਘ ਨੇ ਦੂਜਾ ਅਤੇ ਰਮਨੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ । ਇਸੇ ਤਰ੍ਹਾਂ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ 66 ਵਿਦਿਆਰਥੀ ਬੈਠੇ ਸਨ ਤੇ ਇਹ ਸਾਰੇ ਹੀ ਵਿਦਿਆਰਥੀ ਵੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ । ਬਾਰ੍ਹਵੀਂ ਦੇ ਆਰਟਸ ਗਰੁੱਪ ਵਿੱਚ ਗੁਰਪ੍ਰੀਤ ਕੌਰ ਨੇ ਪਹਿਲਾ , ਹਰਜੀਤ ਕੌਰ ਨੇ ਦੂਜਾ ਤੇ ਅਮਨੀਤ ਕੌਰ ਨੇ ਤੀਜਾ ਸਥਾਨ ਕੀਤਾ ਹੈ । ਇਸੇ ਤਰ੍ਹਾਂ ਮੈਡੀਕਲ ਵਿੰਗ ਵਿੱਚ ਸਿਮਰਨਪ੍ਰੀਤ ਕੌਰ ਨੇ ਪਹਿਲਾ, ਨਾਨ ਮੈਡੀਕਲ ਵਿੱਚ ਇੰਦਰਜੀਤ ਸਿੰਘ ਨੇ ਪਹਿਲਾ ਅਤੇ ਕਮਰਸ ਵਿੰਗ ਵਿੱਚ ਰਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ।
ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਇੰਦਰਜੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ । ਉਨ੍ਹਾਂ ਕਿਹਾ ਕਿ ਸਮੂਹ ਵਿਦਿਆਰਥੀਆਂ ਨੂੰ ਅਜਿਹੇ ਮਿਹਨਤੀ ਵਿਦਿਆਰਥੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਤਾਂ ਕਿ ਉਹ ਵੀ ਜ਼ਿੰਦਗੀ ਦੇ ਵਿੱਚ ਉੱਚੇ ਮੁਕਾਮ ਹਾਸਿਲ ਕਰ ਸਕਣ । ਇੱਥੇ ਇਹ ਵੀ ਵਰਨਣਯੋਗ ਹੈ ਕਿ ਸਕੂਲ ਦੀ ਵਿਦਿਆਰਥਣ ਅਮਨੀਤ ਕੌਰ ਜੋ ਕਿ ਫੁਟਬਾਲ ਦੀ ਪੰਜਾਬ ਪੱਧਰ ਦੀ ਖਿਡਾਰਨ ਹੈ,ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਖੇਡ ਵਿੰਗ ਵਿੱਚ ਦਾਖਲੇ ਲਈ ਸੱਦਾ ਮਿਲਿਆ ਹੈ। ਇਸੇ ਤਰ੍ਹਾਂ ਵਿਦਿਆਰਥੀ ਅਰਮਾਨ ਸ਼ਰਮਾ ਜੋ ਕਿ ਬਾਸਕਟਵਾਲ ਦਾ ਕੌਮੀ ਪੱਧਰ ਦਾ ਖਿਡਾਰੀ ਹੈ ,ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਖੇਡ ਵਿੰਗ ਵਿੱਚ ਦਾਖਲਾ ਮਿਲਿਆ ਹੈ । ਇਸ ਮੌਕੇ ਕੁਲਦੀਪ ਕੌਰ ,ਮੋਨਿਕਾ ਸ਼ਰਮਾ, ਸੁਰੀਨਾ ਰਾਏ, ਮਨਿੰਦਰ ਕੌਰ, ਸੁਰਮੁੱਖ ਸਿੰਘ , ਲਖਵਿੰਦਰ ਸਿੰਘ, ਵਰਿੰਦਰ ਵਰਮਾ, ਜਸਵਿੰਦਰ ਕੌਰ, ਰੋਜੀ ਰਾਣੀ ਅਤੇ ਪਾਰੁਲ ਨੰਦਾ ਆਦਿ ਹਾਜ਼ਰ ਸਨ।