ਚੰਡੀਗੜ੍ਹ, 19 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਭਾਜਪਾ ਦਾ ਇੱਕ ਵਫ਼ਦ ਅੱਜ 19 ਨਵੰਬਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੇਗਾ। ਇਸ ਵਫ਼ਦ ਦੀ ਅਗਵਾਈ ਪ੍ਰਧਾਨ ਸੁਨੀਲ ਜਾਖੜ ਕਰਨਗੇ। ਇਹ ਮੀਟਿੰਗ ਅੱਜ ਦੁਪਹਿਰ 12:15 ਵਜੇ ਹੋਵੇਗੀ।ਅੰਮ੍ਰਿਤਸਰ ਦੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 22 ਤੋਂ ਵੱਧ ਲੋਕਾਂ ਦੀ ਮੌਤ ਦੇ ਮਾਮਲੇ ਵਿੱਚ ਇਹ ਮੁਲਾਕਾਤ ਹੋਵੇਗੀ।
ਇਸ ਦੌਰਾਨ ਉਹ ਰਾਜਪਾਲ ਤੋਂ ਮੰਗ ਕਰਨਗੇ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ। ਸੁਨੀਲ ਜਾਖੜ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਣ ਵਾਲੀਆਂ ਮੌਤਾਂ ਇੱਕ ਗੰਭੀਰ ਮੁੱਦਾ ਹੈ।

ਪੰਜਾਬ ਭਾਜਪਾ ਦਾ ਵਫ਼ਦ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੇਗਾ
Published on: May 19, 2025 10:24 am