ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ ਵੱਖ ਵਿਭਾਗਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਕੀਤੇ ਨਿਯੁਕਤ

Published on: May 19, 2025 3:31 pm

ਪੰਜਾਬ

ਚੰਡੀਗੜ੍ਹ, 19 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ ਵੱਖ ਵਿਭਾਗਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਕਿਹਾ, ਅੱਜ ਵੱਖ-ਵੱਖ ਵਿਭਾਗਾਂ ‘ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ‘ਰੰਗਲਾ ਪੰਜਾਬ’ ਟੀਮ ਵਿੱਚ ਤੁਹਾਡਾ ਸਵਾਗਤ ਹੈ।

ਉਮੀਦ ਕਰਦੇ ਹਾਂ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆਂ ਮਿਲਣਗੀਆਂ। ਪਿਆਰ ਅਤੇ ਵਿਸ਼ਵਾਸ ਬਣਾਈ ਰੱਖਿਓ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।