ਸੁਪਰੀਮ ਕੋਰਟ ਵਲੋਂ ਸ਼੍ਰੀਲੰਕਾਈ ਤਾਮਿਲ ਨਾਗਰਿਕ ਦੀ ਸ਼ਰਨ ਪਟੀਸ਼ਨ ਰੱਦ, ਕਿਹਾ-ਭਾਰਤ ਕੋਈ ਧਰਮਸ਼ਾਲਾ ਨਹੀਂ

ਰਾਸ਼ਟਰੀ


ਨਵੀਂ ਦਿੱਲੀ, 19 ਮਈ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਸ਼੍ਰੀਲੰਕਾਈ ਸ਼ਰਨਾਰਥੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਕਿਹਾ ਕਿ ਭਾਰਤ ਕੋਈ ਧਰਮਸ਼ਾਲਾ ਨਹੀਂ ਹੈ।ਅਸੀਂ ਦੁਨੀਆ ਭਰ ਤੋਂ ਆਏ ਸ਼ਰਨਾਰਥੀਆਂ ਨੂੰ ਭਾਰਤ ਵਿੱਚ ਪਨਾਹ ਕਿਉਂ ਦੇਈਏ? ਅਸੀਂ 140 ਕਰੋੜ ਲੋਕਾਂ ਨਾਲ ਸੰਘਰਸ਼ ਕਰ ਰਹੇ ਹਾਂ। ਅਸੀਂ ਹਰ ਥਾਂ ਤੋਂ ਆਉਣ ਵਾਲੇ ਸ਼ਰਨਾਰਥੀਆਂ ਨੂੰ ਪਨਾਹ ਨਹੀਂ ਦੇ ਸਕਦੇ।
ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੇ ਬੈਂਚ ਨੇ ਇਹ ਟਿੱਪਣੀ ਸ਼੍ਰੀਲੰਕਾਈ ਤਾਮਿਲ ਨਾਗਰਿਕ ਦੀ ਸ਼ਰਨ ਪਟੀਸ਼ਨ ਨੂੰ ਰੱਦ ਕਰਦੇ ਹੋਏ ਕੀਤੀ।
ਦਰਅਸਲ, ਮਦਰਾਸ ਹਾਈ ਕੋਰਟ ਨੇ ਸ਼੍ਰੀਲੰਕਾਈ ਨਾਗਰਿਕ ਨੂੰ UAPA ਮਾਮਲੇ ਵਿੱਚ ਆਪਣੀ 7 ਸਾਲ ਦੀ ਸਜ਼ਾ ਪੂਰੀ ਕਰਨ ਤੋਂ ਤੁਰੰਤ ਬਾਅਦ ਭਾਰਤ ਛੱਡਣ ਦਾ ਹੁਕਮ ਦਿੱਤਾ ਸੀ। ਇਸ ਦੇ ਖਿਲਾਫ, ਉਸਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਅਤੇ ਦਖਲ ਦੀ ਮੰਗ ਕੀਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।