ਚੰਡੀਗੜ੍ਹ: 19 ਮਈ, ਦੇਸ਼ ਕਲਿੱਕ ਬਿਓਰੋ
ਹਰਿਆਣਾ ਦੇ ਯੂਟਿਊਬਰ ਧਰੁਵ ਰਾਠੀ (YouTuber Dhruv Rathi) ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਸਿੱਖ ਗੁਰੂਆਂ ‘ਤੇ ਬਣਾਈ ਵੀਡੀਓ ਨੂੰ ਹਟਾ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਵੀਡੀਓ ‘ਤੇ ਇਤਰਾਜ਼ ਜਤਾਇਆ ਸੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ YouTuber ਧਰੁਵ ਰਾਠੀ ਦੇ ਖਿਲਾਫ ਦਿੱਲੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਵਿਵਾਦ ਵਧਣ ਤੋਂ ਬਾਅਦ, YouTuber ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ -“ਸਿੱਖ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਵੀਡੀਓ ਵਿੱਚ ਸਿੱਖ ਗੁਰੂਆਂ ਨੂੰ ਐਨੀਮੇਸ਼ਨ ਵਿੱਚ ਦਿਖਾਉਣਾ ਗਲਤ ਹੈ। ਉਸ ਨੇ ਵੀਡੀਓ ਜਾਰੀ ਕਰ ਕੇ ਕਿਹਾ ਕਿ ਲੋਕ ਮੈਨੂੰ ਸੋਸ਼ਲ ਮੀਡੀਆ ‘ਤੇ ਰਾਏ ਦੇ ਸਕਦੇ ਹਨ। ਇਸ ਤੋਂ ਬਾਅਦ ਮੈਂ ਵੀਡੀਓ ਬਾਰੇ ਕੋਈ ਕਾਰਵਾਈ ਕਰਾਂਗਾ। ਇਸ ਤੋਂ ਥੋੜ੍ਹੀ ਦੇਰ ਬਾਅਦ, YouTuber ਨੇ ਆਪਣੇ ਅਕਾਊਂਟ ਤੋਂ ਵੀਡੀਓ ਨੂੰ ਡਿਲੀਟ ਕਰ ਦਿੱਤਾ ਹੈ।

YouTuber ਧਰੁਵ ਰਾਠੀ ਨੇ ਸਿੱਖ ਗੁਰੂਆਂ ‘ਤੇ ਬਣਾਈ ਵਿਵਾਦਤ ਵੀਡੀਓ ਹਟਾਈ
Published on: May 19, 2025 6:24 pm