ਵਿਧਾਇਕ ਕੁਲਵੰਤ ਸਿੰਘ ਵੱਲੋਂ ਬਲੌਂਗੀ ’ਚ ਬਰਿਆਲੀ ਰੋਡ ਸਮੇਤ ਚਾਰ ਸੜ੍ਹਕਾਂ ਦੀ ਉਸਾਰੀ ਦੀ ਸ਼ੁਰੂਆਤ

Published on: May 22, 2025 5:47 pm

ਟ੍ਰਾਈਸਿਟੀ

ਮੋਹਾਲੀ, 22 ਮਈ: ਦੇਸ਼ ਕਲਿੱਕ ਬਿਓਰੋ
ਐਮ ਐਲ ਏ ਕੁਲਵੰਤ ਸਿੰਘ ਵੱਲੋਂ ਅੱਜ ਬਲੌਂਗੀ ਪਿੰਡ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਰਿਆਲੀ ਰੋਡ ਸਮੇਤ ਚਾਰ ਸੜ੍ਹਕਾਂ ਦੀ ਉਸਾਰੀ ਦੀ ਸ਼ੁਰੂਆਤ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਹ ਕੰਮ ਰਿਕਾਰਡ ਤਿੰਨ ਮਹੀਨੇ ’ਚ ਮੁਕੰਮਲ ਕੀਤਾ ਜਾਵੇਗਾ। ਇਨ੍ਹਾਂ ਸੜ੍ਹਕਾਂ ’ਤੇ 60 ਐਮ ਐਮ ਦਾ ਪੇਵਰ ਬਲਾਕ ਲਾਇਆ ਜਾਵੇਗਾ ਤਾਂ ਜੋ ਇਹ ਲੰਮੇ ਸਮੇਂ ਲਈ ਚੱਲ ਸਕਣ।
ਵਿਧਾਇਕ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਬਲੌਂਗੀ ਪਿੰਡ ਦੀ 15 ਸਾਲ ਤੋਂ ਮੁਰੰਮਤ ਦੀ ਉਡੀਕ ’ਚ ਪਈ ਫ਼ਿਰਨੀ ਦਾ ਕਰੀਬ 45 ਲੱਖ ਰੁਪਏ ਨਾਲ ਨਵੀਨੀਕਰਣ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਨਵੀਨੀਕਰਣ ਮੌਕੇ ਪਾਣੀ ਦੇ ਨਿਕਾਸ ਲਈ ਡਰੇਨੇਜ ਪਾਈਪਾਂ ਵੀ ਪਾਈਆਂ ਗਈਆਂ ਸਨ।
ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਸੇਵਾ ਦਾ ਤਹੱਈਆ ਕਰ ਮਾਰਚ 2022 ’ਚ ਸੰਭਾਲੀ ਸੇਵਾ ਤਹਿਤ ਲੋਕਾਂ ਦੀ ਸਿਖਿਆ ਅਤੇ ਸਿਹਤ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਪੰਜਾਬ ’ਚ ਹੁਣ ਤੱਕ 881 ਆਮ ਆਦਮੀ ਕਲੀਨਿਕ ਖੁਲ੍ਹ ਚੁੱਕੇ ਹਨ, ਜਿਨ੍ਹਾਂ ’ਚੋਂ ਇੱਕ ਬਲੌਂਗੀ ਪਿੰਡ ’ਚ ਵੀ ਹੈ। ਇਨ੍ਹਾਂ ਕਲੀਨਿਕਾਂ ’ਚ ਮੁਫ਼ਤ ਦਵਾਈਆਂ, ਮੁਫ਼ਤ ਲੈਬ ਟੈਸਟ ਦੀ ਸਹੂਲਤ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਵੀ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਿਖਿਆ ਕ੍ਰਾਂਤੀ ਤਹਿਤ ਸੂਬੇ ਦੇ 12000 ਹਜ਼ਾਰ ਸਕੂਲਾਂ ’ਚ 2000 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਮੁਕੰਮਲ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ।
ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਘਰਾਂ ’ਤੇ ਚੱਲ ਰਹੇ ਬਲਡੋਜ਼ਰ ਅਤੇ ਜੇਲ੍ਹਾਂ ਪਿੱਛੇ ਡੱਕੇ ਜਾ ਰਹੇ ਸਮੱਗਲਰ, ਸਰਕਾਰ ਦੀ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੀ ਵਚਨਬੱਧਤਾ ਦਾ ਪ੍ਰਤੀਕ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ’ਚ ਪੇਂਡੂ ਲਿੰਕ ਸੜ੍ਹਕਾਂ ਦੀ ਜੰਗੀ ਪੱਧਰ ’ਤੇ ਮੁਰੰਮਤ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਸਰਕਾਰ ਵੱਲੋਂ 1800 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ ਬੈਦਵਾਨ, ਮਗਨ ਲਾਲ ਬਲਾਕ ਪ੍ਰਧਾਨ ਆਪ, ਪਿੰਡ ਦੀ ਸਰਪੰਚ ਜਸਵਿੰਦਰ ਕੌਰ ਬਰਾੜ, ਮੱਖਣ ਸਿੰਘ ਬਰਾੜ, ਜੇ ਈ ਜਸਪਾਲ ਮਸੀਹ, ਕੌਂਸਲਰ ਅਰੁਣ ਗੋਇਲ, ਪਿੰਡ ਦੀ ਪੰਚਾਇਤ ਅਤੇ ਲੋਕ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।