ਸਿੱਧੂ ਮੂਸੇਵਾਲਾ ਕਤਲ ਕੇਸ ’ਚ ਗਵਾਹ SHO ਅੰਗਰੇਜ਼ ਸਿੰਘ ਦੀ ਮੌਤ

Published on: May 24, 2025 10:41 am

ਪੰਜਾਬ

ਮਾਨਸਾ, 24 ਮਈ, ਦੇਸ਼ ਕਲਿੱਕ ਬਿਓਰੋ :

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗਵਾਹ ਦਾ ਦੇਹਾਂਤ ਹੋ ਗਿਆ ਹੈ। ਕਤਲ ਕੇਸ ਵਿੱਚ ਗਵਾਹ ਸਾਬਕਾ ਐਸ ਐਚ ਓ ਅੰਗਰੇਜ਼ ਸਿੰਘ ਪਿਛਲੇ ਸਮੇਂ ਤੋਂ ਬਿਮਾਰ ਚਲ ਰਿਹਾ ਸੀ। ਬਿਮਾਰੀ ਦੇ ਚਲਦਿਆਂ ਉਸਦਾ ਦੇਹਾਂਤ ਹੋ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਤਲ ਕੇਸ ਵਿਚ ਬੀਤੇ ਕੱਲ੍ਹ ਉਨ੍ਹਾਂ ਦੀ ਅਦਾਲਤ ਵਿੱਚ ਗਵਾਹੀ ਸੀ, ਪ੍ਰੰਤੂ ਬਿਮਾਰੀ ਦੇ ਚਲਦਿਆਂ ਉਹ ਨਹੀਂ ਪਹੁੰਚੇ ਸਨ। ਇਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 4 ਜੁਲਾਈ ਨੂੰ ਬੁਲਾਇਆ ਸੀ। ਹੁਣ ਉਨ੍ਹਾਂ ਦੇ ਦੇਹਾਂਤ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਕਤਲ ਕੇਸ ਵਿੱਚ ਜਾਂਚ ਅਧਿਕਾਰੀ ਅੰਗਰੇਜ਼ ਸਿੰਘ ਤੇ ਸੁਖਪਾਲ ਸਿੰਘ ਨੂੰ ਆਪਣੇ ਬਿਆਨ ਦਰਜ ਕਰਾਉਣ ਲਈ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।