ਲਹਿਰਾ ਮੁਹੱਬਤ: 24 ਮਈ, ਦੇਸ਼ ਕਲਿੱਕ ਬਿਓਰੋ
PSPCL ਅਤੇ PSTCL ਕੰਟਰੈਕਚੂਅਲ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਜਰਨਲ ਸਕੱਤਰ ਹਰਜੀਤ ਸਿੰਘ ਨੇ ਸਾਂਝੇ ਤੌਰ ਤੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਾਵਰਕਾਮ ਮੈਨੇਜਮੈਂਟ ਵੱਲੋਂ ਇੱਕ ਪੱਤਰ ਜਾਰੀ ਕਰਕੇ ਬਿਜਲੀ ਕਾਮਿਆਂ ਕੋਲੋਂ 12 ਘੰਟੇ ਕੰਮ ਲੈਣ ਲਈ ਹੁਕਮ ਜਾਰੀ ਕੀਤਾ ਗਿਆ ਹੈ। ਇਹ ਪੱਤਰ ਜਾਰੀ ਕਰਕੇ ਪਾਵਰਕੌਮ ਮੈਨੇਜਮੈਂਟ ਨੇ ਘੱਟ ਕਾਮਿਆਂ ਕੋਲੋਂ ਵੱਧ ਕੰਮ ਲੈਣ ਦੀ ਕਾਰਪੋਰੇਟੀ ਨੀਤੀ ਮੁਤਾਬਕ ਅਤੇ ਲੜਨ ਵਾਲੇ ਲੋਕਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਲਈ ਇਹ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਦੀ PSPCL ਅਤੇ PSTCL ਕੰਟਰੈਕਚੂਅਲ ਵਰਕਰਜ ਯੂਨੀਅਨ ਪੰਜਾਬ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਇਹ ਜਾਰੀ ਚਿੱਠੀ ਪੱਤਰ ਫੌਰੀ ਰੱਦ ਕੀਤਾ ਜਾਵੇ।
ਇਸ ਦੇ ਨਾਲ ਹੀ ਜਥੇਬੰਦੀ ਸਮੂਹ ਬਿਜਲੀ ਕਾਮਿਆਂ ਨੂੰ ਅਪੀਲ ਕਰਦੀ ਹੈ ਕਿ ਆਪਣੀ ਅੱਠ ਘੰਟੇ ਦੀ ਕੰਮ ਡਿਊਟੀ ਹੀ ਕੀਤੀ ਜਾਵੇ ਅਤੇ ਆਪਣੀ ਬਣਦੀ ਡਿਊਟੀ ਤੋਂ ਇਲਾਵਾ ਹੋਰ ਕੋਈ ਵੀ ਵਾਧੂ ਡਿਊਟੀ ਨਾ ਕੀਤੀ ਜਾਵੇ।