ਪੰਜਾਬ ਤੇ ਪੰਜਾਬੀਅਤ ਨਾਲ ਧੱਕਾ ਕਰਕੇ ਸੱਤਾ ਦਾ ਸੁਪਨਾ ਭੁੱਲੇ ਭਾਜਪਾ-ਖੱਟੜਾ

Published on: May 25, 2025 1:32 pm

Punjab

ਮੋਰਿੰਡਾ 25 ਮਈ (ਭਟੋਆ)

ਭਾਰਤੀ ਜਨਤਾ ਪਾਰਟੀ ਇੱਕ ਪਾਸੇ ਵਿਧਾਨ ਸਭਾ ਚੋਣਾਂ ਵਿੱਚ 2027 ਵਿੱਚ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੀ ਹੈ ਉਥੇ ਦੂਜੇ ਪਾਸੇ ਭਾਜਪਾ ਦੀ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਅਤੇ ਪੰਜਾਬ ਦੀ ਜਵਾਨੀ ਪ੍ਰਤੀ ਬੇਰੁਖੀ ਵਾਲੀ ਸਿਆਸਤ ਕੀਤੀ ਜਾ ਰਹੀ ਹੈ ।

ਇਹ ਵਿਚਾਰ ਸੀਨੀਅਰ ਅਕਾਲੀ ਆਗੂ ਅਤੇ ਕੌਂਸਲਰ ਅੰਮ੍ਰਿਤਪਾਲ ਸਿੰਘ ਖੱਟੜਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਹਨਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਇੱਕ ਪਾਸੇ ਪੰਜਾਬ ਦੇ ਪਾਣੀਆਂ ਦੇ ਡਾਕੇ ਮਾਰ ਕੇ ਵਾਧੂ ਪਾਣੀ ਹਰਿਆਣੇ ਨੂੰ ਦੇ ਰਹੀ ਹੈ ਜਦਕਿ ਪੰਜਾਬ ਦੇ ਕੋਲ ਪਾਣੀ ਦੀ ਵੱਡੀ  ਕਮੀ ਹੈ ਅਤੇ ਪੰਜਾਬ ਦੇ ਬਹੁਤ ਸਾਰੇ ਬਲਾਕਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋ-ਦਿਨ ਨੀਵਾਂ ਜਾ ਰਿਹਾ ਹੈ।

 ਪੰਜਾਬ ਦੇ ਵੱਡੇ ਵੱਡੇ ਭਾਜਪਾ ਆਗੂ ਜੋ ਖੁਦ ਨੂੰ ਪੰਜਾਬ ਤੇ ਪੰਜਾਬੀਅਤ ਦੇ ਪਹਿਰੇਦਾਰ ਮੰਨਦੇ ਹਨ ਉਹ ਵੀ ਆਪਣੀ ਕੁਰਸੀ ਬਚਾਉਣ ਨੂੰ ਲੈ ਕੇ ਚੁੱਪ ਧਾਰੀ ਬੈਠੇ ਹਨ ਜੋ ਕਿ ਇੱਕ ਪੰਜਾਬੀ ਲਈ ਸ਼ਰਮਨਾਕ ਗੱਲ ਹੈ ਉਹਨਾਂ ਕਿਹਾ ਕਿ ਕੌਮ ਦੀ ਮਹਾਨ ਸ਼ਖਸ਼ੀਅਤ ਜਥੇਦਾਰ ਜਗਤਾਰ ਸਿੰਘ ਹਵਾਰਾ ਜੋ ਕਿ ਆਪਣੇ ਸਾਰੇ ਕੇਸਾਂ ਵਿੱਚ ਸਜ਼ਾਵਾਂ ਭੁਗਤ ਚੁੱਕੇ ਹਨ ਅਤੇ ਅਦਾਲਤ ਵੱਲੋਂ ਵੀ ਬਰੀ ਹੋ ਚੁੱਕੇ ਹਨ ਉਹਨਾਂ ਅਤੇ ਉਹਨਾਂ ਵਰਗੇ ਅਨੇਕਾਂ ਸਿੱਖ ਨੂੰ ਜੋ ਸਜ਼ਾ ਕੱਟ ਚੁੱਕੇ ਹਨ ਬਿਨਾਂ ਮਤਲਬ 30-30 ਸਾਲ ਤੋਂ ਜੇਲਾਂ ਵਿੱਚ ਡੱਕਿਆ ਹੋਇਆ ਹੈ ਅਤੇ ਰਿਹਾ ਨਹੀਂ ਕੀਤਾ ਜਾ ਰਿਹਾ ਅਜਿਹੇ ਵਿੱਚ ਪੰਜਾਬ ਦੇ ਭਾਜਪਾ ਆਗੂ ਜੋ ਕਿ ਕੇਂਦਰ ਦੀ ਮੋਦੀ ਸਰਕਾਰ ਵਿੱਚ ਪੰਜਾਬੀ ਹੋਣ ਕਰਕੇ ਮੰਤਰੀ ਬਣੇ ਹੋਏ ਹਨ ਅਤੇ ਕੁਝ ਸੰਗਠਨ ਦੇ ਸੀਨੀਅਰ ਆਗੂ ਹਨ ਸਾਰੇ ਚੁੱਪ ਹਨ। ਉਨਾ ਕਿਹਾ ਕਿ ਜੇਕਰ ਪੰਜਾਬ ਅਤੇ ਪੰਜਾਬੀਅਤ ਨਾਲ ਇਸੇ ਤਰ੍ਹਾਂ ਧੱਕਾ ਹੁੰਦਾ ਰਿਹਾ, ਫਿਰ ਭਾਜਪਾ ਕਦੇ ਵੀ ਪੰਜਾਬ ਵਿੱਚ  ਸੱਤਾ ਵਿੱਚ ਨਹੀਂ ਆ ਸਕਦੀ।ਉਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਜਾ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਪੰਜਾਬ ਦੇ ਪਾਣੀਆਂ ਦੀ ਵੰਡ ਅੰਤਰ-ਰਾਸ਼ਟਰੀ ਰਿਪੇਰੀਅਨ  ਕਾਨੂੰਨ ਅਨੁਸਾਰ ਕਰਕੇ ਪੰਜਾਬ ਨੂੰ ਇਨਸਾਫ ਦਿੱਤਾ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।