ਭਾਖੜਾ ਪਾਣੀ ਵਿਵਾਦ: ਹਾਈਕੋਰਟ ਵਿੱਚ ਸੁਣਵਾਈ ਅੱਜ

Published on: May 26, 2025 9:30 am

ਪੰਜਾਬ ਰਾਸ਼ਟਰੀ


ਚੰਡੀਗੜ੍ਹ: 26 ਮਈ, ਦੇਸ਼ ਕਲਿੱਕ ਬਿਓਰੋ
ਪੰਜਾਬ ਅਤੇ ਹਰਿਆਣਾ ਵਿਚਾਲੇ ਭਾਖੜਾ ਦੇ ਪਾਣੀਆਂ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ ’ਤੇ ਅੱਜ ਹਾੲਕੋਰਟ ‘ਚ ਤੀਜੀ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਅੱਜ ਹਰਿਆਣਾ ਅਤੇ ਕੇਂਦਰ ਸਰਕਾਰ ਆਪਣੀਆਂ ਦਲੀਲਾਂ ਪੇਸ਼ ਕਰਨਗੀਆਂ। ਜ਼ਿਕਰਯੋਗ ਹੈ ਕਿ ਹਰਿਆਣਾ ਨੂੰ ਨਵੇਂ ਕੋਟੇ ਤਹਿਤ ਨਿਰਧਾਰਤ ਮਾਤਰਾ ਵਿਚ ਪਾਣੀ ਛੱਡ ਦਿੱਤਾ ਗਿਆ ਹੈ। ਇਸ ਤੋਂ ਬਾਅਦ ਅਦਾਲਤ ਇਸ ਸੰਬੰਧ ਵਿਚ ਆਪਣਾ ਫੈਸਲਾ ਦੇਵੇਗੀ। ਦੂਜੇ ਪਾਸੇ, ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨੀਤੀ ਆਯੋਗ ਦੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਵੀ ਇਹ ਮੁੱਦਾ ਚੁੱਕਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।