ਫਾਜ਼ਿਲਕਾ, 26 ਮਈ, ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀਮਤੀ ਵੈਸ਼ਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਮਈ 2025 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਗ੍ਰੀਨ ਲਾਈਨ ਸੀਡਸ ਇੰਡੀਆ ਪ੍ਰਾਇਵੇਟ ਲਿਮਟਿਡ, ਸੀ.ਆਈ.ਐਸ.ਐਸ. ਸਰਵਿਸਸ ਲਿਮਟਿਡ ਕੰਪਨੀਆਂ ਸ਼ਮੂਲੀਅਤ ਕਰ ਰਹੀਆਂ ਹਨ। ਜਿਸ ਲਈ ਗ੍ਰੀਨ ਲਾਈਨ ਸੀਡਸ ਇੰਡੀਆ ਪ੍ਰਾਇਵੇਟ ਲਿਮਟਿਡ ਕੰਪਨੀ ਵੱਲੋਂ ਯੋਗਤਾ ਬਾਰਵ੍ਹੀ, ਗ੍ਰੇਜੂਏਸ਼ਨ, ਬੀ.ਕਾਮ, ਬੀ.ਐਸ.ਸੀ.(ਖੇਤੀਬਾੜੀ), ਪਾਸ ਅਤੇ ਉਮਰ 20 ਤੋਂ 35 ਸਾਲ ਦੀ ਮੰਗ ਕੀਤੀ ਗਈ ਹੈ।
ਇਸੇ ਤਰ੍ਹਾਂ ਸੀ.ਆਈ.ਐਸ.ਐਸ. ਸਰਵਿਸਸ ਲਿਮਟਿਡ ਵਿੱਚ ਸਿਕਿਉਰਟੀ ਗਾਰਡ, ਸਹਾਇਕ ਸਿਕਿਉਰਟੀ ਅਫਸਰ ਦੀਆਂ 300 ਅਸਾਮੀਆਂ (ਲੜਕੇ ਅਤੇ ਲੜਕੀਆਂ) ਲਈ ਯੋਗਤਾ ਬਾਰਵ੍ਹੀ, ਗ੍ਰੇਜੂਏਸ਼ਨ ਅਤੇ ਉਮਰ 20 ਤੋਂ 35 ਸਾਲ ਦੀ ਹੋਣੀ ਲਾਜਮੀ ਹੈ।
ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਪਲੇਸਮੈਂਟ ਕੈਂਪ ਸਵੇਰੇ 10 ਵਜੇ ਤੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਦਫਤਰ ਦੇ ਕਮਰਾ ਨੰ: 502, ਬਲਾਕ—ਏ, ਚੌਥੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 89060—22220, 98145—43684 ਅਤੇ 79861—15001 ਤੇ ਸੰਪਰਕ ਕੀਤਾ ਜਾ ਸਕਦਾ ਹੈ।
