ਅੰਮ੍ਰਿਤਸਰ, 28 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਸਰ-ਅਟਾਰੀ ਰੋਡ ‘ਤੇ ਸਥਿਤ ਸ਼ੰਕਰ ਢਾਬੇ ਤੋਂ ਤਿੰਨ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਸਕਰਾਂ ਦੀ ਪਛਾਣ ਮਨਿੰਦਰਜੀਤ ਸਿੰਘ, ਪੀਟਰ ਅਤੇ ਲਵਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਤਸਕਰਾਂ ਤੋਂ ਚਾਰ ਪੀਐਕਸ 5 ਸਪੋਰਟਸ ਪਿਸਤੌਲ, 521 ਗ੍ਰਾਮ ਹੈਰੋਇਨ, ਸੱਤ ਮੈਗਜ਼ੀਨ ਅਤੇ 55 ਕਾਰਤੂਸ ਬਰਾਮਦ ਕੀਤੇ ਹਨ।
ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਪੁਲਿਸ ਸਟੇਸ਼ਨ ਐਨਟੀਐਫ ਮੋਹਾਲੀ ਵਿਖੇ ਮੁਲਜ਼ਮਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਪੂਰੇ ਨੈੱਟਵਰਕ ਦਾ ਪਤਾ ਲਗਾ ਲਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ।
