ਪੰਜਾਬ ਵਿੱਚ ਕੋਰੋਨਾ ਦੀ ਦਸਤਕ ਤੋਂ ਬਾਅਦ ਸਿਹਤ ਵਿਭਾਗ ਚੌਕਸ

ਸਿਹਤ

ਲੁਧਿਆਣਾ ਉਪ ਚੋਣ ‘ਚ ਕਰੋਨਾ ਸੰਕਰਮਿਤ ਲੋਕਾਂ ਦੀ ਵੋਟਿੰਗ ਲਈ ਨਵੇਂ ਹੁਕਮ ਜਾਰੀ
ਚੰਡੀਗੜ੍ਹ, 28 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਤੀਜਾ Corona ਮਰੀਜ਼ ਆਉਣ ਤੋਂ ਬਾਅਦ, ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਸਾਰੇ ਹਸਪਤਾਲਾਂ ਵਿੱਚ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ, ਟੈਸਟਿੰਗ ਵੀ ਵਧਾ ਦਿੱਤੀ ਗਈ ਹੈ। ਜਿਨ੍ਹਾਂ ਲੋਕਾਂ ਵਿੱਚ ਕੋਰੋਨਾ ਦੇ ਲੱਛਣ ਦਿਖਾਈ ਦੇ ਰਹੇ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ Corona ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਅਸੀਂ ਕੋਰੋਨਾ ਦੇ ਸਾਰੇ ਮਾਮਲਿਆਂ ਦੀ ਨਿਗਰਾਨੀ ਕਰ ਰਹੇ ਹਾਂ। ਸਾਰੇ ਹਸਪਤਾਲਾਂ ਵਿੱਚ ਕੋਰੋਨਾ ਨੂੰ ਲੈ ਕੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ, ਟੈਸਟਿੰਗ ਵੀ ਵਧਾਈ ਗਈ ਹੈ।ਉਨ੍ਹਾਂ ਕਿਹਾ ਕਿ ਬਜ਼ੁਰਗ, ਬੱਚੇ, ਗਰਭਵਤੀ ਔਰਤਾਂ ਅਤੇ ਬਿਮਾਰੀਆਂ ਤੋਂ ਪੀੜਤ ਮਰੀਜ਼ ਜ਼ਿਆਦਾ ਜੋਖਮ ਵਿੱਚ ਹਨ, ਇਸ ਲਈ ਉਨ੍ਹਾਂ ਨੂੰ ਧਿਆਨ ਰੱਖਣਾ ਚਾਹੀਦਾ ਹੈ। ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਓ ਅਤੇ ਮਾਸਕ ਦੀ ਵਰਤੋਂ ਕਰੋ। ਮੰਤਰੀ ਨੇ ਕਿਹਾ ਕਿ ਹੱਥ ਨਿਯਮਿਤ ਤੌਰ ‘ਤੇ ਧੋਣੇ ਚਾਹੀਦੇ ਹਨ ਅਤੇ ਹੱਥਾਂ ਨਾਲ ਅੱਖਾਂ ਨੂੰ ਨਹੀਂ ਛੂਹਣਾ ਚਾਹੀਦਾ। ਲੁਧਿਆਣਾ ਪੱਛਮੀ ਉਪ-ਚੋਣ ਵਿੱਚ, ਕੋਰੋਨਾ ਸ਼ੱਕੀ ਜਾਂ ਸੰਕਰਮਿਤ ਵਿਅਕਤੀ ਵੀ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾ ਸਕੇਗਾ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਜੇਕਰ ਕੋਈ ਕੋਰੋਨਾ ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਲਈ ਅਰਜ਼ੀ ਦਿੰਦਾ ਹੈ, ਤਾਂ ਸਬੰਧਤ ਰਿਟਰਨਿੰਗ ਅਫਸਰ ਵੱਲੋਂ ਉਕਤ ਬੇਨਤੀ ਦੀ ਪੁਸ਼ਟੀ ਤੋਂ ਬਾਅਦ, ਉਸਨੂੰ ਉਪ-ਚੋਣ ਵਿੱਚ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਵਾਲਿਆਂ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।