ਚੰਡੀਗੜ੍ਹ: 28 ਮਈ, ਦੇਸ਼ ਕਲਿੱਕ ਬਿਓਰੋ
Corona positive person dies in Chandigarh: ਅੱਜ ਚੰਡੀਗੜ੍ਹ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਹੋਈ ਹੈ। ਮ੍ਰਿਤਕ ਪਿਛਲੇ ਚਾਰ ਦਿਨਾਂ ਤੋਂ ਹਸਪਤਾਲ ਵਿਚ ਦਾਖਲ ਸੀ ਅਤੇ ਇਲਾਜ ਚੱਲ ਰਿਹਾ ਸੀ ਤੇ ਉਸ ਨੂੰ ਸਾਹ ਲੈਣ ਵਿਚ ਸਮੱਸਿਆ ਆ ਰਹੀ ਸੀ। ਮ੍ਰਿਤਕ ਵਿਅਕਤੀ ਲੁਧਿਆਣਾ ਜ਼ਿਲ੍ਹੇ ਨਾਲ ਸੰਬੰਧਿਤ ਸੀ ਉਸ ਦੀ ਉਮਰ ਮਹਿਜ 40 ਸਾਲ ਦੀ ਸੀ। ਕੋਰੋਨਾ ਨੇ ਦੁਨੀਆਂ ’ਚ ਇੱਕ ਵਾਰ ਫਿਰ ਫੈਲਣਾ ਸ਼ੁਰੂ ਕਰ ਦਿੱਤਾ ਹੈ। ਸਾਰੇ ਹਸਪਤਾਲਾਂ ਵਿੱਚ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ, ਟੈਸਟਿੰਗ ਵੀ ਵਧਾ ਦਿੱਤੀ ਗਈ ਹੈ। ਜਿਨ੍ਹਾਂ ਲੋਕਾਂ ਵਿੱਚ ਕੋਰੋਨਾ ਦੇ ਲੱਛਣ ਦਿਖਾਈ ਦੇ ਰਹੇ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਵੇਲੇ ਦੇਸ਼ ਵਿਚ 1000 ਤੋਂ ਉਪਰ ਕੋਰੋਨਾ ਦੇ ਸਰਗਰਮ ਮਾਮਲੇ ਹਨ। ਕਈ ਮਾਮਲੇ ਤਾਂ ਅਜੇ ਮੁੱਢਲੀ ਸਟੇਜ ਵਿਚ ਹੀ ਹਨ। ਜਿਨ੍ਹਾਂ ਦਾ ਇਲਾਜ ਜਾਰੀ ਹੈ।
