ਚੰਡੀਗੜ੍ਹ, 3 ਜੂਨ, ਦੇਸ਼ ਕਲਿਕ ਬਿਊਰੋ :
ਬੀਤੀ ਰਾਤ ਪੰਜਾਬ ‘ਚ ਕਈ ਥਾਈਂ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਮੋਹਾਲੀ ਆਦਿ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਈ। ਇਸ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਤੇ ਜੇਠ ਦੇ ਮਹੀਨੇ ਵਿੱਚ ਵੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ।2 ਜੂਨ ਨੂੰ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 42.7 ਡਿਗਰੀ ਸੈਲਸੀਅਸ ਸੀ। ਸੂਬੇ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 36 ਤੋਂ 38 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲੇ ਅਤੇ ਸੰਤਰੀ ਅਲਰਟ ਜਾਰੀ ਕੀਤੇ ਗਏ ਹਨ। ਇਸ ਦੌਰਾਨ ਮੀਂਹ ਪਵੇਗਾ, ਨਾਲ ਹੀ ਤੇਜ਼ ਹਵਾਵਾਂ ਅਤੇ ਧੂੜ ਭਰੀ ਹਨੇਰੀ ਵੀ ਚੱਲ ਸਕਦੀ ਹੈ।
ਅੱਜ 3 ਜੂਨ ਨੂੰ ਚਾਰ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਅਤੇ ਤੂਫ਼ਾਨ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ‘ਚ ਰਾਤੀਂ ਕਈ ਥਾਈਂ ਮੀਂਹ ਪੈਣ ਕਾਰਨ ਮੌਸਮ ਹੋਇਆ ਸੁਹਾਵਣਾ, ਅੱਜ ਵੀ ਮੀਂਹ-ਹਨ੍ਹੇਰੀ ਦਾ Alert ਜਾਰੀ
Published on: June 3, 2025 6:56 am