ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਆਨਲਾਈਨ ਕੀਤਾ ਜਾ ਸਕਦਾ ਹੈ ਅਪਲਾਈ

Published on: June 4, 2025 12:58 pm

Punjab

ਸ੍ਰੀ ਮੁਕਤਸਰ ਸਾਹਿਬ, 04 ਜੂਨ 

             ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ, ਰਤਨਦੀਪ ਸੰਧੂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ National Children’s Award ਦੇਸ਼ ਵਿੱਚ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਦਿੱਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਇਹ ਅਵਾਰਡ ਉਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹਨ, ਛੋਟੇ ਬੱਚਿਆਂ ਲਈ ਰੋਲ ਮਾਡਲ ਹਨ ਜਾਂ ਖੇਡਾਂ ਦੇ ਖੇਤਰਾਂ ਵਿੱਚ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ ਅਤੇ ਕਲਾ ਤੇ ਪ੍ਰਭਾਵ ਪਾਇਆ ਹੈ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਅੱਗੇ ਦੱਸਿਆ ਕਿ ਕੋਈ ਵੀ ਬੱਚਾ, ਜੋ 18 ਸਾਲ ਤੋਂ ਘੱਟ ਉਮਰ ਦਾ ਹੈ ਇਸ National Children’s Award ਲਈ ਯੋਗ ਹੈ। ਇਸ ਲਈ ਬੱਚੇ ਨੂੰ ਨਾਮਜ਼ਦ ਕਰਨ ਲਈ ਔਨਲਾਈਨ ਪੋਰਟਲ https://awards.gov.in  ਤੇ ਅਪਲਾਈ ਮਿਤੀ 31 ਜੁਲਾਈ 2025 ਤੱਕ ਕੀਤਾ ਜਾ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।