ਸਰਕਾਰ ਦਾ ਇਕੋ-ਇਕ ਉਦੇਸ਼, ਹਰ ਪਿੰਡ ਤੇ ਘਰ ਨੂੰ ਕਰਨਾ ਹੈ ਨਸ਼ਾ ਮੁਕਤ-ਅਮੀਤ ਖੁੱਡੀਆਂ

ਪੰਜਾਬ

ਲੰਬੀ, 04 ਜੂਨ, ਦੇਸ਼ ਕਲਿੱਕ ਬਿਓਰੋ

        ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਸੂਬੇ ਵਿੱਚ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਨ ਸਭਾ ਲੰਬੀ ਦੇ ਪਿੰਡ ਖੇਮਾਖੇੜਾ, ਭਾਈ ਕੇਰਾਂ ਅਤੇ ਮਾਹਣੀ ਖੇੜਾ ਵਿਖੇ ਯੂਥ ਆਗੂ ਅਮੀਤ ਖੁੱਡੀਆਂ ਦੀ ਅਗਵਾਈ ਹੇਠ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਸਮਾਗਮਾਂ ਕਰਵਾਏ ਗਏ।

ਇਸ ਮੌਕੇ ਸੰਬੋਧਨ ਕਰਦਿਆਂ ਅਮੀਤ ਖੁੱਡੀਆਂ ਨੇ ਕਿਹਾ ਕਿ ਸਰਕਾਰ ਦਾ ਇੱਕੋ-ਇਕ ਉਦੇਸ਼ ਹਰ ਪਿੰਡ ਤੇ ਘਰ ਨੂੰ ਨਸ਼ਾ ਮੁਕਤ  ਕਰਨਾ ਹੈ  ਉਹਨਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਉੱਤੇ ਖ਼ਾਤਮਾ ਹੋ ਜਾਵੇਗਾ।

ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਅਤੇ ਉੱਜਵਲ ਭਵਿੱਖ ਵੱਲ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸਦੇ ਲਈ ਜ਼ਮੀਨੀ ਪੱਧਰ `ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ।

ਇਸ ਦੌਰਾਨ ਉਹਨਾਂ ਪਿੰਡ ਪੱਧਰੀ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ਿਆਂ ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ, ਜਿੱਥੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਢੁਕਵਾਂ ਇਲਾਜ ਕੀਤਾ ਜਾਂਦਾ ਹੈ।

ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। 

ਇਸ ਮੌਕੇ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘ ਤੋਂ ਇਲਾਵਾ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।