ਕੇਂਦਰੀ ਜੇਲ੍ਹ ਲੁਧਿਆਣਾ ਦਾ ਵਾਰਡਨ ਨਸ਼ੇ ਸਮੇਤ ਗ੍ਰਿਫਤਾਰ

ਪੰਜਾਬ

ਲੁਧਿਆਣਾ, 5 ਜੂਨ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਸਥਿਤ ਕੇਂਦਰੀ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਕੇਂਦਰੀ ਜੇਲ੍ਹ ਦੇ ਇੱਕ ਵਾਰਡਨ ਨੂੰ ਗ੍ਰਿਫ਼ਤਾਰ ਕੀਤਾ ਹੈ। ਵਾਰਡਨ ‘ਤੇ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਨੂੰ ਜਰਦਾ ਸਪਲਾਈ ਕਰਨ ਦਾ ਦੋਸ਼ ਹੈ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਵਿੱਚ 500 ਰੁਪਏ ਤੱਕ ਦੇ ਮੁੱਲ ‘ਤੇ ਜਰਦੇ ਦਾ ਇੱਕ ਪੈਕੇਟ ਸਪਲਾਈ ਕੀਤਾ ਜਾਂਦਾ ਹੈ। ਮੁਲਜ਼ਮ ਵਾਰਡਨ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਸਿੰਘੇਵਾਲਾ ਫਾਜ਼ਿਲਕਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਵਾਰਡਨ ਗੁਰਪ੍ਰੀਤ ਸਿੰਘ ਅੱਧੀ ਰਾਤ ਨੂੰ ਆਇਆ ਤਾਂ ਉਸਦੇ ਪੈਰ ‘ਤੇ ਜਰਦੇ ਦੀ ਪੁੜੀ ਟੇਪ ਨਾਲ ਚਿਪਕਾ ਕੇ ਉਸ ‘ਤੇ ਜੁਰਾਬ ਪਾਈ ਹੋਈ ਸੀ। ਸ਼ੱਕ ਦੇ ਆਧਾਰ ‘ਤੇ ਉਸਦੀ ਤਲਾਸ਼ੀ ਲਈ ਗਈ ਤਾਂ ਉਸਦੇ ਪੈਰ ‘ਤੇ ਟੇਪ ਨਾਲ ਚਿਪਕਾਈ ਜਰਦੇ ਦੀ ਪੁੜੀ ਮਿਲੀ।
ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਨੇ ਮੁਲਜ਼ਮ ਖ਼ਿਲਾਫ਼ ਧਾਰਾ 42,45,52-ਏ ਜੇਲ੍ਹ ਐਕਟ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਵਾਰਡਨ ਦੇ ਪਿਛਲੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਕਦੋਂ ਤੋਂ ਜੇਲ੍ਹ ਵਿੱਚ ਜਰਦਾ ਜਾਂ ਹੋਰ ਚੀਜ਼ਾਂ ਸਪਲਾਈ ਕਰ ਰਿਹਾ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।