ਪੰਜਾਬ ਪੁਲਿਸ ਨੇ ਦੋ ਤਸਕਰ ਹਥਿਆਰਾਂ ਦੀ ਖੇਪ ਸਮੇਤ ਕੀਤੇ ਕਾਬੂ

ਪੰਜਾਬ

ਅੰਮ੍ਰਿਤਸਰ, 6 ਜੂਨ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਨੂਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਆ ਰਹੇ ਸਨ। ਫਿਲਹਾਲ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਤੋਂ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਹ ਕਾਰਵਾਈ ਕੀਤੀ। ਦੋਵੇਂ ਤਸਕਰ ਉਸ ਸਮੇਂ ਫੜੇ ਗਏ ਜਦੋਂ ਉਹ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਆ ਰਹੇ ਸਨ। ਮੁਲਜ਼ਮਾਂ ਨੇ ਮੰਨਿਆ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਆਏ ਸਨ ਅਤੇ ਵਿਦੇਸ਼ਾਂ ਵਿੱਚ ਬੈਠੇ ਤਸਕਰ ਇਸ ਪਿੱਛੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।