ਮੋਰਿੰਡਾ 6 ਜੂਨ ਭਟੋਆ
ਡਾ.ਸਵਪਨਜੀਤ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਸੈਕਟਰ ਕਾਈਨੌਰ ਅਧੀਨ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਤਹਿਤ ਪ੍ਰਾਈਵੇਟ ਹਸਪਤਾਲਾਂ,ਲੈਬੋਰੇਟਰੀਆਂ,ਮੈਡੀਕਲ ਸਟੋਰਾਂ ਤੇ ਡੇਂਗੂ ਸਬੰਧੀ ਸਰਵੇ ਕੀਤਾ ਗਿਆ।
ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਬੇਅੰਤ ਸਿੰਘ ਨੇ ਕਿਹਾ ਕਿ ਕੂਲਰਾਂ,ਗਮਲਿਆਂ,ਫਰਿਜਾਂ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਦੇ ਕੰਟੇਨਰਾਂ ਨੂੰ ਹਫ਼ਤੇ ਦੇ ਹਰੇਕ ਸ਼ੁੱਕਰਵਾਰ ਨੂੰ ਸਾਫ ਕਰਕੇ ਸੁੱਕਾ ਰੱਖਿਆ ਜਾਵੇ।ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਰੱਖਿਆ ਜਾਵੇ।ਟੁੱਟੇ ਬਰਤਨਾਂ,ਡਰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖਿਆ ਜਾਵੇ।ਇਸ ਮੌਕੇ ਤੇ ਲਖਮਿੰਦਰ ਸਿੰਘ ਹੈਲਥ ਵਰਕਰ ਨੇ ਕਿਹਾ ਕਿ ਜੇਕਰ ਕਿਸੀ ਵਿਅਕਤੀ ਨੂੰ ਤੇਜ ਸਿਰ ਦਰਦ ਤੇ ਤੇਜ਼ ਬੁਖਾਰ ਹੋਵੇ,ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ ਹੋਵੇ,ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਜੀ ਕੱਚਾ ਹੋਣਾ ਅਤੇ ਉਲਟੀਆਂ ਲੱਗਣ ਨਾਲ ਹਾਲਤ ਖਰਾਬ ਹੋਣ ਤੇ ਨੱਕ,ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਇਹ ਡੇਂਗੂ ਦੇ ਲੱਛਣ ਹੋ ਸਕਦੇ ਹਨ।ਇਸ ਲਈ ਸਰਕਾਰੀ ਹਸਪਤਾਲ ਵਿੱਚ ਜਾ ਕੇ ਡਾਕਟਰ ਤੋਂ ਆਪਣਾ ਮੁਆਇਨਾ ਕਰਵਾ ਕੇ ਟੈਸਟ ਕਰਵਾਉਣਾ ਚਾਹੀਦਾ ਹੈ।ਇਸ ਮੌਕੇ ਤੇ ਗੁਰਦੀਪ ਸਿੰਘ ਹੈਲਥ ਵਰਕਰ,ਗੁਰਪ੍ਰੀਤ ਸਿੰਘ ਅਤੇ ਪਤਵੰਤੇ ਸੱਜਣ ਹਾਜਰ ਸਨ।



