ਨਵੀਂ ਦਿੱਲੀ, 7 ਜੂਨ, ਦੇਸ਼ ਕਲਿਕ ਬਿਊਰੋ :
ਪਾਕਿਸਤਾਨ ਨੇ ਹੁਣ ਤੱਕ ਸਿੰਧੂ ਜਲ ਸੰਧੀ ਦੀ ਬਹਾਲੀ ਸੰਬੰਧੀ ਭਾਰਤ ਨੂੰ ਚਾਰ ਪੱਤਰ ਭੇਜੇ ਹਨ। NDTV ਨੇ ਸਰੋਤ ਦੇ ਹਵਾਲੇ ਨਾਲ ਕਿਹਾ ਹੈ ਕਿ ਇਨ੍ਹਾਂ ਚਾਰ ਪੱਤਰਾਂ ਵਿੱਚੋਂ ਇੱਕ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭੇਜਿਆ ਗਿਆ।
ਸੂਤਰਾਂ ਨੇ ਦੱਸਿਆ ਕਿ ਭਾਰਤ ਨੂੰ ਜਲ ਸੰਧੀ ਬਹਾਲ ਕਰਨ ਦੀ ਬੇਨਤੀ ਕਰਨ ਵਾਲੇ ਚਾਰ ਪੱਤਰ ਪਾਕਿਸਤਾਨ ਦੇ ਜਲ ਸਰੋਤ ਮੰਤਰਾਲੇ ਦੇ ਸਕੱਤਰ ਸਈਦ ਅਲੀ ਮੁਰਤਜ਼ਾ ਨੇ ਜਲ ਸ਼ਕਤੀ ਮੰਤਰਾਲੇ ਨੂੰ ਭੇਜੇ ਸਨ। ਜਿਸ ਤੋਂ ਬਾਅਦ ਮੰਤਰਾਲੇ ਨੇ ਉਨ੍ਹਾਂ ਨੂੰ ਵਿਦੇਸ਼ ਮੰਤਰਾਲੇ (MEA) ਨੂੰ ਭੇਜਿਆ।
22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਸੀ।ਜਿਕਰਯੋਗ ਹੈ ਕਿ 1960 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਇੱਕ ਸਮਝੌਤਾ ਹੋਇਆ ਸੀ। ਜਿਸ ਦੇ ਤਹਿਤ ਭਾਰਤ ਸਿੰਧੂ ਜਲ ਪ੍ਰਣਾਲੀ ਦੇ 3 ਪੂਰਬੀ ਦਰਿਆਵਾਂ ਦੇ ਪਾਣੀ ਦੀ ਵਰਤੋਂ ਕਰ ਸਕਦਾ ਸੀ ਅਤੇ ਪਾਕਿਸਤਾਨ ਨੂੰ ਬਾਕੀ 3 ਪੱਛਮੀ ਦਰਿਆਵਾਂ ਦੇ ਪਾਣੀ ‘ਤੇ ਅਧਿਕਾਰ ਦਿੱਤਾ ਗਿਆ ਸੀ। ਹੁਣ ਭਾਰਤ ਵੱਲੋਂ ਜਲ ਸੰਧੀ ਨੂੰ ਮੁਅੱਤਲ ਕਰਨ ਕਾਰਨ ਪਾਕਿਸਤਾਨ ਵਿੱਚ ਪਾਣੀ ਦਾ ਸੰਕਟ ਪੈਦਾ ਹੋਣਾ ਸ਼ੁਰੂ ਹੋ ਗਿਆ ਹੈ।

ਸਿੰਧੂ ਜਲ ਸੰਧੀ ਦੀ ਬਹਾਲੀ ਲਈ ਭਾਰਤ ਅੱਗੇ ਗਿੜਗਿੜਾਇਆ ਪਾਕਿਸਤਾਨ, ਲਿਖੇ 4 ਪੱਤਰ
Published on: June 7, 2025 7:31 am