ਜਲੰਧਰ, 7 ਜੂਨ, ਦੇਸ਼ ਕਲਿਕ ਬਿਊਰੋ :
ਐਨਸੀਪੀ ਨੇਤਾ ਬਾਬਾ ਸਿੱਦੀਕੀ ਕਤਲ ਕੇਸ ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਉਰਫ ਜੱਸੀ ਪੁਰੇਵਾਲ (Jassi Purewal) ਨੂੰ ਕੈਨੇਡਾ ਦੀ ਸਰੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਕਿਸ ਮਾਮਲੇ ਵਿੱਚ ਗ੍ਰਿਫ਼ਤਾਰੀ ਕੀਤੀ ਗਈ ਹੈ।
12 ਅਕਤੂਬਰ, 2024 ਦੀ ਰਾਤ ਨੂੰ, ਬਾਬਾ ਸਿੱਦੀਕੀ ਨੂੰ ਮੁੰਬਈ ਵਿੱਚ ਉਸਦੇ ਪੁੱਤਰ ਜ਼ੀਸ਼ਾਨ ਸਿੱਦੀਕੀ ਦੇ ਦਫਤਰ ਦੇ ਬਾਹਰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੈਂਗ ਨੇ ਦਾਅਵਾ ਕੀਤਾ ਸੀ ਕਿ ਬਾਬਾ ਸਿੱਦੀਕੀ ਬਾਲੀਵੁੱਡ ਸਟਾਰ ਸਲਮਾਨ ਖਾਨ ਦਾ ਕਰੀਬੀ ਸੀ। ਇਸੇ ਕਰਕੇ ਉਸਨੂੰ ਮਾਰਿਆ ਗਿਆ ਸੀ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਸਿੱਦੀਕੀ ਦੇ ਕਤਲ ਦਾ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਉਰਫ Jassi Purewal ਹੈ, ਜੋ ਕਿ ਜਲੰਧਰ ਦਾ ਰਹਿਣ ਵਾਲਾ ਹੈ। ਜਦੋਂ ਸ਼ੂਟਰਾਂ ਨੇ ਸਿੱਦੀਕੀ ਨੂੰ ਗੋਲੀ ਮਾਰੀ ਤਾਂ ਉਹ ਮੌਕੇ ‘ਤੇ ਮੌਜੂਦ ਸੀ। ਕਤਲ ਤੋਂ ਬਾਅਦ ਉਹ ਵਿਦੇਸ਼ ਭੱਜ ਗਿਆ। ਫਿਰ ਇਹ ਦਾਅਵਾ ਕੀਤਾ ਗਿਆ ਸੀ ਕਿ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨੇ ਉਸਨੂੰ ਭੱਜਣ ਵਿੱਚ ਮਦਦ ਕੀਤੀ ਸੀ। ਹਾਲ ਹੀ ਵਿੱਚ ਲਾਰੈਂਸ ਗੈਂਗ ਨੇ ਉਸ ਤੋਂ ਪੱਲ਼ਾ ਚਾੜ੍ਹਦਿਆਂ ਜ਼ੀਸ਼ਾਨ ਨੂੰ ਮਾਰਨ ਦੀ ਧਮਕੀ ਵੀ ਦਿੱਤੀ ਸੀ।

ਬਾਬਾ ਸਿੱਦੀਕੀ ਕਤਲ ਕੇਸ ‘ਚ ਮਾਸਟਰਮਾਈਂਡ ਜਲੰਧਰ ਦਾ ਜੱਸੀ ਪੁਰੇਵਾਲ ਕੈਨੇਡਾ ਵਿੱਚ ਗ੍ਰਿਫ਼ਤਾਰ
Published on: June 7, 2025 8:59 am