ਬਦਮਾਸ਼ਾਂ ਵਲੋਂ ਪੁਲਿਸ ‘ਤੇ ਗੋਲੀਬਾਰੀ, ਜਵਾਬੀ ਕਾਰਵਾਈ ਵਿੱਚ 3 ਜ਼ਖਮੀ, 4 ਪਿਸਤੌਲ ਬਰਾਮਦ

Published on: June 7, 2025 2:01 pm

ਪੰਜਾਬ

ਫਿਰੋਜ਼ਪੁਰ, 7 ਜੂਨ, ਦੇਸ਼ ਕਲਿਕ ਬਿਊਰੋ :
ਫਿਰੋਜ਼ਪੁਰ ਵਿਖੇ ਹੋਏ ਪੁਲਿਸ ਮੁਕਾਬਲੇ ਵਿੱਚ ਆਸ਼ੂ ਮੋਂਗਾ ਕਤਲ ਕੇਸ ਦੇ ਤਿੰਨ ਹੋਰ ਮੁਲਜ਼ਮ ਜ਼ਖਮੀ ਹੋ ਗਏ। ਪੰਜਾਬ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀ ਸਾਂਝੀ ਟੀਮ ਨੇ ਪਿੰਡ ਰੱਤਾ ਖੇੜਾ ਨੇੜੇ ਸੇਮ ਨਾਲਾ ਵਿਖੇ ਕਾਰਵਾਈ ਕੀਤੀ। ਮੁਲਜ਼ਮਾਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਵਿੱਚ ਤਿੰਨੋਂ ਮੁਲਜ਼ਮ ਜ਼ਖਮੀ ਹੋ ਗਏ। ਜ਼ਖਮੀ ਮੁਲਜ਼ਮਾਂ ਦੀ ਪਛਾਣ ਸੋਨੂੰ, ਗੁਰਜਿੰਦਰ ਸਿੰਘ ਉਰਫ਼ ਘੋੜਾ ਅਤੇ ਅਮਰਜੀਤ ਸਿੰਘ ਵਜੋਂ ਹੋਈ ਹੈ।
ਡੀਆਈਜੀ ਹਰਮਨਬੀਰ ਸਿੰਘ ਗਿੱਲ ਅਤੇ ਐਸਐਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਗੁਰਜਿੰਦਰ ਸਿੰਘ ਨੂੰ ਦੋ ਗੋਲੀਆਂ ਲੱਗੀਆਂ ਹਨ। ਬਾਕੀ ਦੋ ਮੁਲਜ਼ਮਾਂ ਨੂੰ ਇੱਕ-ਇੱਕ ਗੋਲੀ ਲੱਗੀ ਹੈ। ਤਿੰਨਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਚਾਰ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਅਨੁਸਾਰ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।