ਚੰਡੀਗੜ੍ਹ: 8 ਜੂਨ, ਦੇਸ਼ ਕਲਿੱਕ ਬਿਓਰੋ
ਪੰਜਾਬ ਵਿੱਚ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਕੱਲ੍ਹ ਆਮ ਨਾਲੋਂ 1.8 ਡਿਗਰੀ ਸੈਲਸੀਅਸ ਵਾਧਾ ਦਰਜ ਕੀਤਾ ਗਿਆ। ਇਹ ਵਾਧਾ ਅੱਜ ਵੀ ਜਾਰੀ ਰਹਿਣ ਦੀ ਉਮੀਦ ਹੈ, ਪਰ ਇਹ ਰਾਹਤ ਦੀ ਗੱਲ ਹੈ ਕਿ ਅੱਜ ਵੀ ਕੱਲ੍ਹ ਵਾਂਗ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਕੱਲ੍ਹ, ਯਾਨੀ 9 ਜੂਨ ਤੋਂ ਸੂਬੇ ਵਿੱਚ ਗਰਮੀ ਦੀ ਲਹਿਰ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਜ਼ਿਲ੍ਹੇ ਵਿੱਚ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। 9 ਜੂਨ ਤੋਂ 11 ਜੂਨ ਤੱਕ ਸੂਬੇ ਦੇ ਦੱਖਣੀ ਅਤੇ ਦੱਖਣ-ਪੱਛਮੀ ਹਿੱਸਿਆਂ ਵਿੱਚ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਾਵਧਾਨੀ ਦੀ ਲੋੜ ਹੋਵੇਗੀ।

ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਗਰਮੀ ਦਾ yellow Alert ਜਾਰੀ
Published on: June 8, 2025 7:30 am