ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਪੰਜਾਬ

ਚੰਡੀਗੜ੍ਹ, 14 ਜੂਨ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।

ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਕਾਨੂੰਨੀ ਅਤੇ ਪ੍ਰਸ਼ਾਸਨਿਕ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

 ਰਾਜਪਾਲ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਸੂਬਾ ਸਰਕਾਰ ਨੂੰ ਕਾਨੂੰਨੀ ਮਾਰਗਦਰਸ਼ਨ ਪ੍ਰਦਾਨ ਕਰਨ ਵਿੱਚ ਐਡਵੋਕੇਟ ਜਨਰਲ ਦੀ ਭੂਮਿਕਾ ਦੀ ਸ਼ਲਾਘਾ ਕੀਤੀ।

ਇਹ ਮੁਲਾਕਾਤ ਨਿੱਘੇ ਸੰਵਾਦ ਅਤੇ ਆਪਸੀ ਸਦਭਾਵਨਾ ਨਾਲ ਭਰਪੂਰ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।