ਭਿਆਨਕ ਸੜਕ ਹਾਦਸੇ ’ਚ 5 ਦੀ ਮੌਤ

ਪੰਜਾਬ ਰਾਸ਼ਟਰੀ

ਅੱਜ ਸਵੇਰੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਇਹ ਹਾਦਸਾ ਐਂਬੂਲੈਂਸ ਅਤੇ ਪਿਕਅਪ ਵੈਨ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਹੈ।

ਅਮੇਠੀ, 15 ਜੂਨ, ਦੇਸ਼ ਕਲਿੱਕ ਬਿਓਰੋ :

ਅੱਜ ਸਵੇਰੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਇਹ ਹਾਦਸਾ ਐਂਬੂਲੈਂਸ ਅਤੇ ਪਿਕਅਪ ਵੈਨ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਹੈ। ਇਹ ਹਾਦਸਾ ਐਨਾਂ ਭਿਆਨਕ ਸੀ ਕਿ ਮੌਕੇ ਉਤੇ ਹੀ 5 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ। ਇਹ ਘਟਨਾ ਉਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਵਿਚ ਐਕਸਪ੍ਰੈਸ ਵੇ ਉਤੇ ਵਾਪਰਿਆ। ਐਂਬੂਲੈਂਸ ਵਿੱਚ 6 ਲੋਕ ਸਵਾਰ ਸਨ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਲਖਨਊ ਤੋਂ ਗਾਜੀਪੁਰ ਵੱਲ ਜਾ ਰਹੇ ਸਨ।

ਘਟਨਾ ਦਾ ਪਤਾ ਚਲਦਿਆ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਐਂਬੂਲੈਂਸ ਇਕ ਲਾਸ਼ ਨੂੰ ਲੈ ਕੇ ਜਾ ਰਹੀ ਸੀ। ਇਸ ਦੌਰਾਨ ਐਂਬੂਲੈਂਸ ਨੇ ਪਿਕਅਪ ਵੈਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।