ਚਮਕੌਰ ਸਾਹਿਬ /ਮੋਰਿੰਡਾ 16 ਜੂਨ ਭਟੋਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਪਰਿਵਾਰਾਂ ਦਾ ਕਰਜ਼ਾ ਮੁਆਫ਼ ਕਰਕੇ ਇਤਿਹਾਸਕ ਫੈਸਲਾ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਚਮਕੌਰ ਸਾਹਿਬ ਦੇ ਚੇਅਰਮੈਨ ਸਕਿੰਦਰ ਸਿੰਘ ਸਹੇੜੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ 4727 ਪਰਿਵਾਰਾਂ ਦਾ 67 : 84 ਕਰੋੜ ਦਾ ਕਰਜ਼ਾ ਮੁਆਫ਼ ਕਰਕੇ ਇਕ ਵੱਡੀ ਰਾਹਤ ਦਿੱਤੀ ਹੈ । ਉਨ੍ਹਾਂ ਕਿਹਾ ਕਿ ਜਿਹੜੇ ਕਰਜ਼ਦਾਰਾਂ ਨੇ ਪਹਿਲਾ ਵੀ ਕਰਜ਼ਾ ਮੁਆਫ਼ੀ ਸਕੀਮ ਦਾ ਲਾਭ ਪ੍ਰਾਪਤ ਕੀਤਾ ਹੈ, ਉਹ ਹੁਣ ਵੀ ਉਕਤ ਸਕੀਮ ਦਾ ਲਾਭ ਲੈਣਗੇ। ਸ੍ਰੀ ਸਹੇੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਰ ਵਰਗ ਦੇ ਹਿਤਾਂ ਲਈ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ।