ਚੰਡੀਗੜ੍ਹ, 16 ਜੂਨ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : UPI ਵਰਤੋਂ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਹੋਏ ਬਦਲਾਅ
ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਲਗਭਗ ਚਾਰ ਘੰਟੇ ਚੱਲੀਆਂ ਮੀਟਿੰਗਾਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਡਾ. ਰਵਜੋਤ ਸਿੰਘ ਵੱਲੋਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੇ ਗਏ ਉਸਾਰੂ ਵਿਚਾਰ-ਵਟਾਂਦਰੇ ਦੀ ਗਵਾਹੀ ਭਰੀ।
ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਸੈਂਟਰ ਆਫ ਟਰੇਡ ਯੂਨੀਅਨ, ਸਰਵ ਸਿੱਖਿਆ ਅਭਿਆਨ/ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ, ਬੇਰੋਜਗਾਰ ਪੀ.ਐਸ.ਟੈਟ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ, ਡੈਮੋਕੈਟਿਕ ਟੀਚਰਜ਼ ਫਰੰਟ, ਆਦਰਸ਼ ਸਕੂਲ ਟੀਚਿੰਗ ਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ, ਪਾਵਰ ਕਾਮ ਟਰਾਂਸਕੋ ਆਊਟਸੋਰਸ ਵਰਕਰ ਯੂਨੀਅਨ, ਮਾਣਭੱਤਾ ਵਰਕਰ ਸਾਂਝਾ ਮੋਰਚਾ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ, ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫੌਰ ਪੇਅ ਪੈਰਿਟੀ ਅਤੇ ਪੰਜਾਬ ਰੋਡਵੇਜ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਸ਼ਾਮਿਲ ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ RC ਅਤੇ DL ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ
ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਆਗੂਆਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਵਿੱਚ ਸ਼ਾਮਲ ਨੁਕਤਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸਕੱਤਰ ਖਰਚਾ ਵੀ.ਐਨ. ਜ਼ਾਦੇ, ਸਕੱਤਰ ਟਰਾਂਸਪੋਰਟ ਵਰੁਣ ਰੂਜਮ, ਸਕੱਤਰ ਪ੍ਰਸੋਨਲ ਗੁਰਪ੍ਰੀਤ ਕੌਰ ਸਪਰਾ ਅਤੇ ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਨੂੰ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਤ ਜਾਇਜ਼ ਮੰਗਾਂ ਦੇ ਹੱਲ ਲਈ ਸਮਾਂਬੱਧ ਢੰਗ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : ਸਰਕਾਰੀ ਬੈਂਕ ਵਿੱਚ ਨਿਕਲੀਆਂ 4500 ਅਸਾਮੀਆਂ
ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਇੰਨ੍ਹਾਂ ਨੂੰ ਨਿਰਪੱਖ ਢੰਗ ਨਾਲ ਸਮੇਂ ਸਿਰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਮੁਲਾਜਮਾਂ ਦੇ ਮਸਲਿਆਂ ਨੂੰ ਰਚਨਾਤਮਕ ਗੱਲਬਾਤ ਰਾਹੀਂ ਹੱਲ ਕਰਨ ਅਤੇ ਸਮੇਂ ਸਿਰ ਕਾਰਵਾਈ ਰਾਹੀਂ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।
ਮੀਟਿੰਗ ਵਿੱਚ ਸ਼ਿਰਕਤ ਕਰਨ ਵਾਲੇ ਯੂਨੀਅਨ ਮੈਂਬਰਾਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਤੋਂ ਜੌਲੀ ਸਿੰਗਲਾ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਸੈਂਟਰ ਆਫ ਟਰੇਡ ਯੂਨੀਅਨ ਤੋਂ ਦੇਵ ਰਾਜ ਵਰਮਾ, ਮੱਖਣ ਸਿੰਘ, ਜਸਮੇਰ ਕੌਰ, ਸਰਵ ਸਿੱਖਿਆ ਅਭਿਆਨ/ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਤੋਂ ਰਜਿੰਦਰ ਸਿੰਘ, ਪਰਵੀਨ ਸ਼ਰਮਾ, ਜਗਮੋਹਨ ਸਿੰਘ, ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ ਤੋਂ ਰਮਨਪ੍ਰੀਤ ਸਿੰਘ, ਮਲਕੀਅਤ ਸਿੰਘ, ਹਰਦੀਪ ਸਿੰਘ, ਬੇਰੋਜਗਾਰ ਪੀ.ਐਸ.ਟੈਟ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਤੋਂ ਰਾਕੇਸ਼ ਕੁਮਾਰ, ਹਰਬੰਸ ਸਿੰਘ, ਕਿਰਨਦੀਪ ਕੌਰ, ਡੈਮੋਕੈਟਿਕ ਟੀਚਰਜ਼ ਫਰੰਟ ਤੋਂ ਵਿਕਰਮ ਦੇਵ ਸਿੰਘ, ਮਹਿੰਦਰ ਕੁਮਾਰ, ਡਾ. ਟੀਨਾ, ਆਦਰਸ਼ ਸਕੂਲ ਟੀਚਿੰਗ ਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਤੋ ਜਸਬੀਰ ਸਿੰਘ, ਅਮਰਜੋਤ ਜੋਸ਼ੀ, ਸੁਖਦੀਪ ਕੌਰ, ਪਾਵਰ ਕਾਮ ਟਰਾਂਸਕੋ ਆਊਟਸੋਰਸ ਵਰਕਰ ਯੂਨੀਅਨ ਤੋਂ ਹਰਵਿੰਦਰ ਸ਼ਰਮਾ, ਮਨਦੀਪ ਸਿੰਘ, ਮਨਦੀਪ ਕੌਰ, ਮਾਣਭੱਤਾ ਵਰਕਰ ਸਾਂਝਾ ਮੋਰਚਾ ਤੋਂ ਮਮਤਾ ਸ਼ਰਮਾ, ਮਨਦੀਪ ਕੌਰ, ਸ਼ਕੁੰਤਲਾ ਸ਼ਰਮਾ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਤੋਂ ਗੁਰਨਾਮ ਸਿੰਘ ਵਿਰਕ, ਤਰਸੇਮ ਸਿੰਘ, ਅਨੁਜ ਕੁਮਾਰ, ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫੌਰ ਪੇਅ ਪੈਰਿਟੀ ਤੋਂ ਡਾ. ਜਤਿੰਦਰ ਸਿੰਘ, ਡਾ. ਪੁਨੀਤ, ਡਾ. ਜਸਲੀਨ ਕੌਰ ਅਤੇ ਪੰਜਾਬ ਰੋਡਵੇਜ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਤੋਂ ਹਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਸ਼ਾਮਿਲ ਸਨ।