ਅੰਮ੍ਰਿਤਸਰ, 17 ਜੂਨ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਦੀ influencer Deepika Luthra ਨੇ ਆਪਣਾ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤਾ ਹੈ। ਦੀਪਿਕਾ ਨੂੰ ਅੰਮ੍ਰਿਤਪਾਲ ਮੇਹਰੋਂ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਤੋਂ ਧਮਕੀਆਂ ਮਿਲੀਆਂ ਹਨ। ਦੂਜੇ ਪਾਸੇ, ਅੰਮ੍ਰਿਤਸਰ ਪੁਲਿਸ ਨੇ ਪਟਿਆਲਾ ਤੋਂ ਦੀਪਿਕਾ ਨੂੰ ਧਮਕੀ ਦੇਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸਦੀ ਪਛਾਣ ਰਮਨਦੀਪ ਸਿੰਘ ਵਜੋਂ ਹੋਈ ਹੈ।
ਫਿਲਹਾਲ ਦੀਪਿਕਾ ਵੱਲੋਂ ਇਸ ਸਬੰਧੀ ਕੋਈ ਹੋਰ ਜਵਾਬ ਨਹੀਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਿਛਲੇ ਦਿਨੀਂ ਪੁਲਿਸ ਕਮਿਸ਼ਨਰੇਟ ਵੱਲੋਂ influencer Deepika Luthra ਨੂੰ ਦੋ ਗੰਨਮੈਨ ਵੀ ਦਿੱਤੇ ਗਏ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਦੀਪਿਕਾ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਰਮਨਦੀਪ ਸਿੰਘ ਕੋਲ ਪਹੁੰਚੀ।
ਰਮਨਦੀਪ ਸਿੰਘ ਬਹੁਤਾ ਪੜ੍ਹਿਆ-ਲਿਖਿਆ ਨਹੀਂ ਹੈ। ਪੁਲਿਸ ਨੂੰ ਬਿਆਨ ਦਿੰਦੇ ਹੋਏ ਰਮਨਦੀਪ ਨੇ ਦੱਸਿਆ ਕਿ ਹਰ ਕੋਈ ਦੀਪਿਕਾ ਨੂੰ ਧਮਕੀ ਦੇ ਰਿਹਾ ਸੀ, ਇਸ ਲਈ ਉਸਨੇ ਵੀ ਪ੍ਰਸਿੱਧੀ ਲਈ ਉਸਨੂੰ ਧਮਕੀ ਦੇ ਦਿੱਤੀ। ਪੁਲਿਸ ਨੇ ਉਸਦੇ ਮੋਬਾਈਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਮੀਦ ਹੈ ਕਿ ਦੀਪਿਕਾ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਕੁਝ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।
