ਚੰਡੀਗੜ੍ਹ, 21 ਜੂਨ, ਦੇਸ਼ ਕਲਿੱਕ ਬਿਓਰੋ :
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਕੈਬਨਿਟ ਮੀਟਿੰਗ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਫਾਇਰ ਸੁਰੱਖਿਆ ਸਰਟੀਫਿਕੇਟ ਪਹਿਲਾਂ ਇੱਕ ਸਾਲ ਲਈ ਜਾਰੀ ਕੀਤਾ ਜਾਂਦਾ ਸੀ, ਹੁਣ ਇਹ ਸਰਟੀਫਿਕੇਟ ਤਿੰਨ ਸਾਲ ਜਾਂ ਇਸ ਤੋਂ ਵੱਧ ਸਮੇਂ ਲਈ ਵੈਧ ਹੋਵੇਗਾ। ਇਸ ਨਾਲ ਉਦਯੋਗ ਨੂੰ ਵੱਡੀ ਰਾਹਤ ਮਿਲੇਗੀ।
ਪੰਜਾਬ ਕਿਰਤ ਭਲਾਈ ਐਕਟ 1965 ਵਿੱਚ ਬਦਲਾਅ ਕੀਤੇ ਗਏ ਹਨ। ਕਰਮਚਾਰੀ ਦਾ ਯੋਗਦਾਨ ਪੰਜ ਰੁਪਏ ਤੋਂ ਵਧਾ ਕੇ ਦਸ ਰੁਪਏ ਕਰ ਦਿੱਤਾ ਗਿਆ ਹੈ। ਮਾਲਕ (Employer) ਦਾ ਯੋਗਦਾਨ ਵੀਹ ਤੋਂ ਵਧਾ ਕੇ ਚਾਲੀ ਰੁਪਏ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਪੀਆਰਟੀਪੀਡੀ ਐਕਟ ਵਿੱਚ ਬਦਲਾਅ ਕੀਤੇ ਗਏ ਹਨ। ਪਹਿਲਾਂ ਮੁੱਖ ਮੰਤਰੀ ਸਾਰੇ ਗਮਾਡਾ, ਸ਼ਹਿਰੀ ਵਿਕਾਸ ਅਥਾਰਟੀ ਆਦਿ ਦੇ ਚੇਅਰਮੈਨ ਹੁੰਦੇ ਸਨ, ਪਰ ਹੁਣ ਇਸ ਨੂੰ ਬਦਲ ਕੇ ਚੇਅਰਮੈਨ ਦੀ ਸ਼ਕਤੀ ਮੁੱਖ ਸਕੱਤਰ ਨੂੰ ਦੇ ਦਿੱਤੀ ਗਈ ਹੈ।
ਰੁਜ਼ਗਾਰ ਦੇਣ ਦੀ ਪ੍ਰਕਿਰਿਆ ਸਬੰਧੀ ਵੱਡਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਵੱਡਾ ਫੈਸਲਾ ਕੀਤਾ ਗਿਆ ਹੈ ਕਿ ਜੇਲ੍ਹਾਂ ਵਿੱਚ 500 ਅਸਾਮੀਆਂ ਦੀ ਰਚਨਾ ਕੀਤੀ ਗਈ ਹੈ।