ਪੰਜਾਬ ਕਿਰਤ ਭਲਾਈ ਫੰਡ ਐਕਟ ‘ਚ ਸੋਧ ਕਰਨ ਲਈ ਮੰਤਰੀ ਮੰਡਲ ਨੇ ਦਿੱਤੀ ਪ੍ਰਵਾਨਗੀ

Published on: June 21, 2025 6:44 pm

ਪੰਜਾਬ

ਕਾਰੋਬਾਰ ਸੁਖਾਲਾ ਬਣਾਉਣ ਲਈ ਪੰਜਾਬ ਫੈਕਟਰੀ ਨਿਯਮ, 1952 ਵਿੱਚ ਸੋਧ

ਚੰਡੀਗੜ੍ਹ, 21 ਜੂਨ, ਦੇਸ਼ ਕਲਿੱਕ ਬਿਓਰੋ :

ਪੰਜਾਬ ਕਿਰਤ ਭਲਾਈ ਫੰਡ (labour welfare fund) ਐਕਟ 1965 ਵਿੱਚ ਸੋਧ ਕਰਨ ਲਈ ਮੰਤਰੀ ਮੰਡਲ ਨੇ ਦਿੱਤੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੰਤਰੀ ਮੰਡਲ ਨੇ ਪੰਜਾਬ ਕਿਰਤ ਭਲਾਈ ਫੰਡ (labour welfare fund), ਐਕਟ 1965 ਵਿੱਚ ਸੋਧ ਕਰਨ ਲਈ ਵੀ ਸਹਿਮਤੀ ਦੇ ਦਿੱਤੀ। ਐਕਟ ਦੇ ਕਈ ਉਪਬੰਧ ਹੁਣ ਮੌਜੂਦਾ ਸਮੇਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਨਹੀਂ ਹਨ। ਇਸ ਲਈ ਫੰਡ ਨੂੰ ਹੋਰ ਉਚਿਤ ਅਤੇ ਪ੍ਰਗਤੀਸ਼ੀਲ ਬਣਾ ਕੇ ਕਿਰਤੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਐਕਟ ਦੇ ਵੱਖ-ਵੱਖ ਉਪਬੰਧਾਂ ਵਿੱਚ ਸੋਧ ਕੀਤੀ ਗਈ ਹੈ। ਇਹ ਫੰਡ ਕਿਰਤੀਆਂ ਦੇ ਹਿੱਤਾਂ ਦੀ ਰਾਖੀ ਕਰੇਗਾ, ਜਿਸ ਨਾਲ ਉਹ ਸਨਮਾਨ ਅਤੇ ਮਾਣ ਨਾਲ ਜ਼ਿੰਦਗੀ ਜੀ ਸਕਣਗੇ।

ਕਾਰੋਬਾਰ ਸੁਖਾਲਾ ਬਣਾਉਣ ਲਈ ਪੰਜਾਬ ਫੈਕਟਰੀ ਨਿਯਮ, 1952 ਵਿੱਚ ਸੋਧ ਮੰਤਰੀ ਮੰਡਲ ਨੇ ਕਾਰੋਬਾਰ ਕਰਨ ਵਿੱਚ ਸੌਖ ਦੀ ਸਹੂਲਤ ਲਈ ਪੰਜਾਬ ਫੈਕਟਰੀ ਨਿਯਮ, 1952 ਦੇ ਨਿਯਮ 2ਏ, ਨਿਯਮ 3ਏ, ਨਿਯਮ 4 ਅਤੇ ਨਿਯਮ 102 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਿਸੇ ਵੀ ਸਿਵਲ/ਢਾਂਚਾਗਤ/ਮਕੈਨੀਕਲ ਇੰਜਨੀਅਰ ਦੁਆਰਾ 5 ਸਾਲ ਦੇ ਤਜਰਬੇ ਵਾਲੇ ਜਾਂ 2 ਸਾਲ ਦੇ ਤਜਰਬੇ ਵਾਲੀ ਮਾਸਟਰ ਡਿਗਰੀ ਦੁਆਰਾ ਫੈਕਟਰੀਆਂ ਦੇ ਸਵੈ-ਪ੍ਰਮਾਣੀਕਰਨ ਯੋਜਨਾਵਾਂ ਨੂੰ ਵਿਭਾਗ ਦੁਆਰਾ ਤਸਦੀਕ ਦੇ ਅਧੀਨ ਯੋਗ ਬਣਾਏਗਾ। ਪੰਜ ਸਾਲ ਦੇ ਤਜਰਬੇ ਵਾਲੇ ਕਿਸੇ ਵੀ ਸਿਵਲ/ਢਾਂਚਾਗਤ ਇੰਜਨੀਅਰ ਦੁਆਰਾ 2 ਸਾਲ ਦੇ ਤਜਰਬੇ ਵਾਲੇ ਜਾਂ 2 ਸਾਲ ਦੇ ਤਜਰਬੇ ਵਾਲੀ ਮਾਸਟਰ ਡਿਗਰੀ ਦੁਆਰਾ ਢਾਂਚਾਗਤ ਸਥਿਰਤਾ ਸਰਟੀਫਿਕੇਟ ਨੂੰ ਵੀ ਵਿਭਾਗ ਦੁਆਰਾ ਤਸਦੀਕ ਅਧੀਨ ਆਗਿਆ ਦਿੱਤੀ ਜਾਵੇਗੀ। ਇਸੇ ਤਰ੍ਹਾਂ ਮਹਿਲਾ ਕਰਮਚਾਰੀਆਂ ਨੂੰ ਮਿੱਟੀ ਦੇ ਭਾਂਡੇ ਤੇ ਸਿਰੇਮਿਕਸ ਦੇ ਨਿਰਮਾਣ ਅਤੇ ਬਨਸਪਤੀ ਤੇਲ ਕੱਢਣ ਦੀ ਪ੍ਰਕਿਰਿਆ ਵਿੱਚ ਕੰਮ ਕਰਨ ਦੀ ਆਗਿਆ ਹੋਵੇਗੀ, ਜਿਸ ‘ਤੇ ਮੌਜੂਦਾ ਸਮੇਂ ਪਾਬੰਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।