ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :
Ludhiana West assembly seat ਦੇ ਨਤੀਜੇ ਅੱਜ (23 ਜੂਨ) ਐਲਾਨੇ ਜਾਣਗੇ। ਇਸ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਸ਼ੁਰੂ ਹੋਵੇਗੀ। ਪਹਿਲਾ ਰੁਝਾਨ ਸਵੇਰੇ 9 ਵਜੇ ਤੱਕ ਆਉਣ ਦੀ ਉਮੀਦ ਹੈ। ਵੋਟਾਂ ਦੀ ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ। ਇਸ ਲਈ ਵੋਟਿੰਗ 19 ਜੂਨ ਨੂੰ ਹੋਈ ਸੀ, ਜਿਸ ਵਿੱਚ 51.33% ਵੋਟਰਾਂ ਨੇ ਵੋਟ ਪਾਈ ਸੀ।
ਸੂਬੇ ਵਿੱਚ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ (ਆਪ) ਨੇ Ludhiana West assembly seat ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ।
ਕਾਂਗਰਸ ਨੇ ਇਸ ਸੀਟ ਤੋਂ 2 ਵਾਰ ਜੇਤੂ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ ਅਕਾਲੀ ਦਲ ਤੋਂ ਪਰਉਪਕਾਰ ਸਿੰਘ ਘੁੰਮਣ ਅਤੇ ਭਾਜਪਾ ਦੀ ਟਿਕਟ ‘ਤੇ ਜੀਵਨ ਗੁਪਤਾ ਨੇ ਚੋਣ ਲੜੀ ਹੈ।
