ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਸੀ। ਪਹਿਲਾ ਰੁਝਾਨ ਤੋਂ ਬਾਅਦ ਲਗਾਤਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ। ਛੇਵੇਂ ਦੌਰ ਵਿੱਚ ਵੀ ਆਮ ਆਦਮੀ ਪਾਰਟੀ ਦੀ ਲੀਡ ਬਣੀ ਹੋਈ ਹੈ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ। ਕਾਂਗਰਸ ਦੂਜੇ, ਭਾਜਪਾ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ‘ਤੇ ਹੈ।
ਸ਼ੁਰੂਆਤ ਆਏ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਨੂੰ14486, ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 12200, ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਨੂੰ 10703, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੂੰ 3283 ਵੋਟਾਂ ਮਿਲੀਆਂ ਹਨ।

ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ। ਇਸ ਲਈ ਵੋਟਿੰਗ 19 ਜੂਨ ਨੂੰ ਹੋਈ ਸੀ, ਜਿਸ ਵਿੱਚ 51.33% ਵੋਟਰਾਂ ਨੇ ਆਪਣੀ ਵੋਟ ਪਾਈ।
ਲੁਧਿਆਣਾ ਪੱਛਮੀ ਉਤੇ ਆਮ ਆਦਮੀ ਪਾਰਟੀ ਵੱਲੋਂ ਸੰਜੀਵ ਅਰੋੜਾ, ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ, ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਅਤੇ ਭਾਜਪਾ ਵੱਲੋਂ ਜੀਵਨ ਗੁਪਤਾ ਚੋਣ ਲੜ ਰਹੇ ਹਨ।