By Election Result : ਗੁਜਰਾਤ ’ਚ AAP ਤੇ BJP ਨੇ ਇੱਕ-ਇੱਕ ਸੀਟ ਜਿੱਤੀ

ਰਾਸ਼ਟਰੀ

ਨਵੀਂ ਦਿੱਲੀ,  23 ਜੂਨ, ਦੇਸ਼ ਕਲਿੱਕ ਬਿਓਰੋ :

ਚਾਰ ਸੂਬਿਆਂ ਵਿੱਚ ਹੋਈਆਂ ਉਪ ਚੋਣਾਂ ਦੀ ਗਿਣਤੀ ਅੱਜ ਜਾਰੀ ਹੈ। ਗੁਜਰਾਤ ਵਿੱਚ ਹੋਈਆਂ ਦੋ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਨੇ ਇਕ ਇਕ ਸੀਟ ਉਤੇ ਜਿੱਤ ਦਰਜ ਕਰਵਾਈ ਹੈ। ਵਿਸਾਵਦਰ (VISAVADAR) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੋਪਾਲ ਇਟਾਲੀਆ ਨੇ ਭਾਜਪਾ ਦੇ ਉਮੀਦਵਾਰ ਨੂੰ ਕਰੀਬ 17581 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਕੜੀ (Kadi) ਵਿਧਾਨ ਸਭਾ ਸੀਟ ਉਤੇ ਭਾਜਪਾ ਦੇ ਉਮੀਦਵਾਰ ਰਾਜੇਂਦਰ ਚਾਵੜਾ ਨੇ ਕਾਂਗਰਸ ਦੇ ਉਮੀਦਵਾਰ ਨੂੰ 38904 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।