AAP ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ’ਚ ਫੇਰਿਆ ਝਾੜੂ, ਸੰਜੀਵ ਅਰੋੜਾ ਵੱਡੇ ਫਰਕ ਨਾਲ ਜਿੱਤੇ

Published on: June 23, 2025 2:09 pm

ਪੰਜਾਬ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ਦੇ ਨਤੀਜੇ ਅੱਜ ਆ ਗਏ। ਇਸ ਜ਼ਿਮਨੀ ਚੋਣ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵਿਰੋਧੀਆਂ ਨੂੰ ਝਾੜੂ ਫੇਰ ਕੇ ਸਾਫ ਕਰ ਦਿੱਤਾ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵੱਡੇ ਅੰਤਰ ਨਾਲ ਜਿੱਤ ਪ੍ਰਾਪਤ ਕੀਤੀ ਹੈ। ਅਜੇ ਤੱਕ ਭਾਵੇਂ ਅਧਿਕਾਰਤ ਤੌਰ ਉਤੇ ਐਲਾਨ ਨਹੀਂ ਕੀਤਾ ਗਿਆ। ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10634 ਦੇ ਫਰਕ ਨਾਲ ਹਰਾਇਆ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 35144 ਵੋਟਾਂ ਪਈਆਂ। ਦੂਜੇ ਨੰਬਰ ਉਤੇ ਰਹੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 24510 ਵੋਟਾਂ ਪਈਆ। ਤੀਜੇ ਨੰਬਰ ਉਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੀਵਨ ਗੁਪਤਾ 20299 ਵੋਟਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੇ 8198 ਵੋਟਾਂ ਪ੍ਰਾਪਤ ਕੀਤੀਆਂ।

ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜ ਪਹਿਲੇ ਗੇੜ ਤੋਂ ਲੈ ਕੇ ਆਖਰੀ ਤੱਕ ਅੱਗੇ ਚੱਲਦੇ ਰਹੇ। ਵਿਰੋਧੀਆਂ ਵਿੱਚ ਇਕ ਵਾਰ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਪਿੱਛੇ ਕਰ ਦਿੱਤਾ ਸੀ, ਪ੍ਰੰਤੂ ਭਾਰਤ ਭੂਸ਼ਣ ਫਿਰ ਤੋਂ ਉਸ ਤੋਂ ਅੱਗੇ ਨਿਕਲ ਗਏ। ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਉਤੇ 19 ਜੂਨ ਨੂੰ ਵੋਟਾਂ ਪਈਆਂ ਸਨ। ਜਿਸ ਵਿੱਚ 51.33% ਵੋਟਰਾਂ ਨੇ ਆਪਣੀ ਵੋਟ ਪਾਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।