ਜਿੱਤ ਦੱਸਦੀ ਹੈ ਪੰਜਾਬ ਦੇ ਲੋਕ ਸਾਡੀ ਸਰਕਾਰ ਤੋਂ ਖੁਸ਼ ਹਨ : ਕੇਜਰੀਵਾਲ
ਚੰਡੀਗੜ੍ਹ, 23 ਜੂਨ, ਦੇਸ਼ ਕਲਿੱਕ ਬਿਓਰੋ :
ਜ਼ਿਮਨੀ ਚੋਣਾਂ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਉਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਧਾਈ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾਈ ਹੈ। ਉਨ੍ਹਾਂ ਕਿਹਾ ਗੁਜਰਾਤ ਦੀ ਵਿਸਾਵਦਰ ਅਤੇ ਪੰਜਾਬ ਦੀ ਲੁਧਿਆਣਾ ਪੱਛਮੀ ਸੀਟਾਂ ਉਤੇ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਉਤੇ ਤੁਹਾਨੂੰ ਸਭ ਨੂੰ ਬਹੁਤ ਬਹੁਤ ਵਧਾਈ। ਗੁਜਰਾਤ ਅਤੇ ਪੰਜਾਬ ਦੇ ਲੋਕਾਂ ਨੂੰ ਬਹੁਤ ਵਧਾਈ ਅਤੇ ਬਹੁਤ ਬਹੁਤ ਸ਼ੁਕਰੀਆ। ਦੋਵਾਂ ਥਾਵਾਂ ਪਿਛਲੀਆਂ ਚੋਣਾਂ ਦੇ ਮੁਕਾਬਲੇ ਲਗਭਗ ਦੁਗਣੇ ਫਰਕ ਨਾਲ ਜਿੱਤੀ ਹੈ।
ਇਹ ਦਿਖਾਉਂਦਾ ਹੈ ਕਿ ਪੰਜਾਬ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ ਅਤੇ ਉਨ੍ਹਾਂ 2022 ਤੋਂ ਵੀ ਜ਼ਿਆਦਾ ਵੋਟਾਂ ਦਿੱਤੀਆਂ ਹਨ। ਗੁਜਰਾਤ ਦੀ ਜਨਤਾ ਹੁਣ ਭਾਜਪਾ ਤੋਂ ਪ੍ਰੇਸ਼ਾਨ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਉਮੀਦ ਦੇ ਰਹੀ ਹੈ। ਦੋਵਾਂ ਥਾਂ ਕਾਂਗਰਸ ਅਤੇ ਭਾਜਪਾ, ਦੋਵਾਂ ਪਾਰਟੀਆਂ ਮਿਲ ਕੇ ਚੋਣ ਲੜੀ। ਇਨ੍ਹਾਂ ਦੋਵਾਂ ਦਾ ਇਕ ਹੀ ਮਕਸਦ ਸੀ, ‘ਆਪ’ ਨੂੰ ਹਰਾਉਣਾ। ਪ੍ਰੰਤੂ ਲੋਕਾਂ ਨੇ ਦੋਵਾਂ ਥਾਂ ਉਤੇ ਇਨ੍ਹਾਂ ਪਾਰਟੀਆਂ ਨੂੰ ਨਕਾਰ ਦਿੱਤਾ ਹੈ।