ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ


ਚੰਡੀਗੜ੍ਹ, 23 ਜੂਨ, ਦੇਸ਼ ਕਲਿਕ ਬਿਊਰੋ :
Punjab and Haryana High Court ਦੇ ਅਹਾਤੇ ਵਿੱਚ ਅੱਜ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਅੱਗ ਵਿੱਚ ਲੇਡੀਜ਼ ਬਾਰ ਰੂਮ ਅਤੇ ਕਮਰਾ ਨੰਬਰ 4 ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਜਦੋਂ ਕਿ ਮੁੱਖ ਬਾਰ ਰੂਮ ਦਾ ਇੱਕ ਹਿੱਸਾ ਵੀ ਨੁਕਸਾਨਿਆ ਗਿਆ।
ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਤੁਰੰਤ ਸਥਿਤੀ ‘ਤੇ ਕਾਬੂ ਪਾਇਆ। ਅੱਗ ਕਿਸ ਕਾਰਨ ਲੱਗੀ, ਇਹ ਪਤਾ ਨਹੀਂ ਲੱਗ ਸਕਿਆ।
ਦੂਜੇ ਪਾਸੇ, ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਦੱਸਿਆ ਗਿਆ ਕਿ ਇਸ ਅੱਗ ਵਿੱਚ ਲਗਭਗ 35 ਲੱਖ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।
Punjab and Haryana High Court ਦੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਰਤੇਜ ਸਿੰਘ ਨਰੂਲਾ ਨੇ ਕਿਹਾ ਕਿ ਜੇਕਰ ਸਮੇਂ ਸਿਰ ਅੱਗ ‘ਤੇ ਕਾਬੂ ਨਾ ਪਾਇਆ ਜਾਂਦਾ ਤਾਂ ਅੱਗ ਦੀਆਂ ਲਪਟਾਂ ਮੁੱਖ ਬਾਰ ਰੂਮ ਤੱਕ ਪਹੁੰਚ ਸਕਦੀਆਂ ਸਨ ਅਤੇ ਨੁਕਸਾਨ ਹੋਰ ਵੀ ਵੱਧ ਹੋ ਸਕਦਾ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।