ਘਰ ਦੇ ਬਾਹਰ ਬੈਠੇ ਨੌਜਵਾਨ ਨੂੰ ਮਾਰੀਆਂ ਗੋਲੀਆਂ

ਪੰਜਾਬ

ਮੋਗਾ, 24 ਜੂਨ, ਦੇਸ਼ ਕਲਿੱਕ ਬਿਓਰੋ :

ਆਪਣੇ ਘਰ ਦੇ ਬਾਹਰ ਹੀ ਆਪਣੇ ਦੋਸਤਾਂ ਨਾਲ ਬੈਠੇ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰਨ ਦੀ ਖਬਰ ਸਾਹਮਣੇ ਆਈ ਹੈ। ਇੱਥੋਂ ਦੇ ਮਹਾਵੀਰ ਨਗਰ ਵਿੱਚ ਇਕ ਨੌਜਵਾਨ ਆਪਣੇ ਘਰ ਦੇ ਬਾਹਰ ਬੈਠਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ। ਇਸ ਦੌਰਾਨ ਨੌਜ਼ਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ਵਿੱਚ ਉਸ ਨੂੰ ਉਸਦੇ ਸਾਥੀਆਂ ਵੱਲੋਂ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੋਂ ਉਸਦੀ ਹਾਲਤ ਨੂੰ ਦੇਖਦੇ ਹੋਏ ਮੈਡੀਕਲ ਕਾਲਜ ਫਰੀਦਕੋਟ ਭੇਜ ਦਿੱਤਾ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।