ਚੰਡੀਗੜ੍ਹ, 25 ਜੂਨ, ਦੇਸ਼ ਕਲਿਕ ਬਿਊਰੋ :
ਮਾਨਸੂਨ ਪੰਜਾਬ ਵਿੱਚ ਦਾਖਲ ਹੋ ਗਿਆ ਹੈ। ਅਗਲੇ 36 ਘੰਟਿਆਂ ਵਿੱਚ ਮੌਨਸੂਨ ਦੇ ਹੋਰ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। ਮੌਸਮ ਵਿਭਾਗ ਨੇ 30 ਜੂਨ ਤੱਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਲਈ ਪੀਲੇ ਅਤੇ ਸੰਤਰੀ ਅਲਰਟ ਜਾਰੀ ਕੀਤੇ ਹਨ।
ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 2.4 ਡਿਗਰੀ ਘੱਟ ਗਿਆ ਹੈ, ਜੋ ਹੁਣ ਆਮ ਨਾਲੋਂ 3.9 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਅੱਜ ਸਵੇਰੇ ਮਾਨਸਾ, ਬਰਨਾਲਾ, ਪਟਿਆਲਾ, ਮੋਹਾਲੀ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਸਮੇਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਦਰਮਿਆਨੀ ਬਾਰਿਸ਼, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ ‘ਚ ਮੀਂਹ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਲਈ ਚਿਤਾਵਨੀ ਜਾਰੀ
Published on: June 25, 2025 6:58 am