ਚੰਡੀਗੜ੍ਹ, 25 ਜੂਨ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਵਿਜੀਲੈਂਸ ਵੱਲੋਂ ਗ੍ਰਿਫਤਾਰੀ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਭਾਵੇਂ ਕਿੱਡਾ ਵੀ ਵੱਡਾ ਕਿਸੇ ਰਾਜਨੀਤਿਕ ਪਾਰਟੀ ਦਾ ਆਗੂ ਹੋਵੇ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ੇ ਦੇ ਮੋੜ ਉਤੇ ਲੈ ਕੇ ਜਾਣ ਵਾਲਿਆਂ ਨੂੰ ਸਖਤ ਸਜ਼ਾ ਮਿਲੇਗੀ।
ਅਰਵਿੰਦ ਕੇਜਰੀਵਾਲ ਨੇ ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਮੰਤਰੀਆਂ ਦੀਆਂ ਗੱਡੀਆਂ ਵਿੱਚ ਨਸ਼ਾ ਤਸਕਰੀ ਹੁੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਮੰਤਰੀ ਆਪਣੇ ਘਰਾਂ ਵਿੱਚ ਰੱਖਦੇ ਰਹੇ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।