ਅੱਜ ਸਵੇਰੇ ਸਵੇਰੇ ਉਸ ਸਮੇਂ ਇਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਸਵਾਰੀਆਂ ਨਾਲ ਭਰੀ ਹੋਈ ਬੱਸ ਅਲਕਨੰਦਾ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਈ ਲੋਕ ਲਾਪਤਾ ਹਨ।
ਰੁਦਰਪ੍ਰਯਾਗ, 26 ਜੂਨ, ਦੇਸ਼ ਕਲਿਕ ਬਿਊਰੋ :
ਅੱਜ ਸਵੇਰੇ ਸਵੇਰੇ ਉਸ ਸਮੇਂ ਇਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਸਵਾਰੀਆਂ ਨਾਲ ਭਰੀ ਹੋਈ ਬੱਸ ਅਲਕਨੰਦਾ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਈ ਲੋਕ ਲਾਪਤਾ ਹਨ।
ਉਤਰਾਖੰਡ ਦੇ ਰੁਦਰਪ੍ਰਯਾਗ ਵਿੱਚ ਇੱਕ ਬੱਸ ਅਲਕਨੰਦਾ ਨਦੀ ਵਿੱਚ ਡਿੱਗ ਗਈ। ਇਹ ਹਾਦਸਾ ਘੋਲਥਿਰ ਵਿੱਚ ਬਦਰੀਨਾਥ ਹਾਈਵੇਅ ‘ਤੇ ਹੋਇਆ। ਬੱਸ ਵਿੱਚ 18 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 1 ਦੀ ਮੌਤ ਹੋ ਗਈ ਹੈ, ਜਦੋਂ ਕਿ 7 ਜ਼ਖਮੀ ਹਨ। 10 ਲੋਕ ਲਾਪਤਾ ਹਨ।
ਇਸ ਤੋਂ ਪਹਿਲਾਂ, ਹਿਮਾਚਲ ਪ੍ਰਦੇਸ਼ ਦੇ ਦੋ ਜ਼ਿਲ੍ਹਿਆਂ ਵਿੱਚ ਬੱਦਲ ਫਟਣ ਦੀਆਂ 4 ਘਟਨਾਵਾਂ ਵਾਪਰੀਆਂ ਸਨ। ਕੁੱਲੂ ਦੇ ਜੀਵਾ ਨਾਲਾ, ਗੜ੍ਹਸਾ ਘਾਟੀ ਦੇ ਸ਼ਿਲਾਗੜ੍ਹ ਅਤੇ ਬੰਜਾਰ ਦੇ ਹੋਰਾਂਗੜ੍ਹ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਵਾਪਰੀਆਂ ਸਨ। ਇਸ ਤੋਂ ਇਲਾਵਾ, ਕਾਂਗੜਾ ਜ਼ਿਲ੍ਹੇ ਦੇ ਧਰਮਸ਼ਾਲਾ ਵਿੱਚ ਬੱਦਲ ਫਟਣ ਦੀ ਘਟਨਾ ਵਾਪਰੀ।09:38 AM