ਜਗਰਾਓਂ, 26 ਜੂਨ, ਦੇਸ਼ ਕਲਿਕ ਬਿਊਰੋ :
ਸਿੱਧਵਾਂ ਬੇਟ ਸਥਿਤ ਗੁਰਦੁਆਰਾ ਸਾਹਿਬ ਭੈਣੀ ਅਰਾਈਆਂ ਵਿੱਚ ਇੱਕ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਗ੍ਰੰਥੀ ਗੁਰਚਰਨ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਘਟਨਾ ਮੰਗਲਵਾਰ ਸ਼ਾਮ 5 ਵਜੇ ਦੇ ਕਰੀਬ ਵਾਪਰੀ।
ਜਾਣਕਾਰੀ ਅਨੁਸਾਰ, ਪੀੜਤਾ ਆਮ ਵਾਂਗ ਹੋਰ ਬੱਚਿਆਂ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਸੀ। ਉੱਥੇ ਗ੍ਰੰਥੀ ਗੁਰਚਰਨ ਸਿੰਘ ਨੇ ਆਪਣੇ ਕੱਪੜੇ ਉਤਾਰ ਕੇ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਲੜਕੀ ਡਰ ਗਈ ਅਤੇ ਦੂਜੇ ਦਰਵਾਜ਼ੇ ਤੋਂ ਭੱਜ ਕੇ ਘਰ ਪਹੁੰਚ ਗਈ।
ਪੀੜਤਾ ਨੇ ਘਰ ਆ ਕੇ ਸਾਰੀ ਘਟਨਾ ਆਪਣੇ ਪਰਿਵਾਰ ਨੂੰ ਦੱਸੀ। ਪਰਿਵਾਰ ਨੇ ਤੁਰੰਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਮੁਲਜ਼ਮ ਵਿਰੁੱਧ ਧਾਰਾ 62, 64 ਬੀਐਨਐਸ ਅਤੇ ਪੋਕਸੋ ਐਕਟ ਦੀ ਧਾਰਾ 12 ਤਹਿਤ ਮਾਮਲਾ ਦਰਜ ਕਰ ਲਿਆ।
ਥਾਣਾ ਸਿੱਧਵਾਂ ਬੇਟ ਦੇ ਐਸਐਚਓ ਹੀਰਾ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਚਰਨ ਸਿੰਘ ਲੁਧਿਆਣਾ ਦੇ ਦੁੱਗਰੀ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਗੁਰਦੁਆਰਾ ਭੈਣੀ ਅਰਾਈਆਂ ਵਿੱਚ ਰਹਿ ਰਿਹਾ ਸੀ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
