ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨਹੀਂ ਰਹੇ

ਪੰਜਾਬ

ਚੰਡੀਗੜ੍ਹ, 27 ਜੂਨ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਸੋਸ਼ਲ ਮੀਡੀਆ ‘’ਤੇ ਪੋਸਟ ਕਰਕੇ ਉਨ੍ਹਾਂ ਦੀ ਮੌਤ ਉਤੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਕਿਹਾ, ‘ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।‘

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।