ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ਮਾਮਲੇ ‘ਚ ਨਵਾਂ ਮੋੜ, ਪਰਿਵਾਰ ਨੇ ਕਾਂਗਰਸੀ MP ‘ਤੇ ਲਾਏ ਗੰਭੀਰ ਦੋਸ਼

ਪੰਜਾਬ

ਗੁਰਦਾਸਪੁਰ, 28 ਜੂਨ, ਦੇਸ਼ ਕਲਿਕ ਬਿਊਰੋ :
ਗੁਰਦਾਸਪੁਰ ਦੇ ਬਟਾਲਾ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਅਤੇ ਮਸੇਰੇ ਭਰਾ ਕਰਨਵੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਲਾਰੈਂਸ ਦੇ ਵਿਰੋਧੀ ਬੰਬੀਹਾ ਗੈਂਗ ਨਾਲ ਜੁੜੇ ਤਿੰਨ ਗੈਂਗਸਟਰਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਹਾਲਾਂਕਿ, ਹਰਜੀਤ ਕੌਰ ਦੇ ਪਰਿਵਾਰ ਨੇ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ‘ਤੇ ਕਤਲ ਕਰਵਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਰੰਧਾਵਾ ਵਿਰੁੱਧ ਬਟਾਲਾ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ।
ਜੱਗੂ ਭਗਵਾਨਪੁਰੀਆ ਦੀ ਚਾਚੀ ਰਾਜਵਿੰਦਰ ਕੌਰ ਦਾ ਕਹਿਣਾ ਹੈ ਕਿ ਇਹ ਕਤਲ ਰਾਜਨੀਤਿਕ ਅਤੇ ਵਪਾਰਕ ਰੰਜਿਸ਼ ਕਾਰਨ ਕੀਤਾ ਗਿਆ ਹੈ। ਸੁਖਜਿੰਦਰ ਰੰਧਾਵਾ ਤੋਂ ਇਲਾਵਾ, ਉਨ੍ਹਾਂ ਨੇ ਆਪਣੇ ਪੁੱਤਰ ਉਦੈਵੀਰ ਸਿੰਘ ਰੰਧਾਵਾ, ਅਮਨਦੀਪ ਸਿੰਘ ਜੰਟੀਪੁਰੀਆ, ਰਵਿੰਦਰ ਸਿੰਘ ਅਤੇ ਨਿਰਮਲ ਸਿੰਘ ‘ਤੇ ਵੀ ਦੋਸ਼ ਲਗਾਏ ਹਨ।ਉਨ੍ਹਾਂ ਦੋਸ਼ ਲਾਇਆ ਕਿ ਕਤਲ ਕਰਨ ਤੋਂ ਬਾਅਦ ਹਮਲਾਵਰਾਂ ਨੇ ਰੰਧਾਵਾ ਨੂੰ ਕਿਹਾ ਕਿ ਅਸੀਂ ਕੰਮ ਕਰ ਦਿੱਤਾ ਹੈ।
ਮੀਡੀਆ ‘ਚ ਚੱਲ ਰਹੀਆਂ ਖਬਰਾਂ ਮੁਤਾਬਕ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਇਸ ਮਾਮਲੇ ਸਬੰਧੀ ਸਿਰਫ਼ ਇਹ ਕਿਹਾ ਕਿ ਮੈਂ ਇਸ ਮਾਮਲੇ ਵਿੱਚ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕੁਝ ਕਹਾਂਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।