ਵਿਭਾਗ ਤੋਂ ਮਿਲੇ ਨੋਟਿਸ ਦੇ ਬੋਝ ਕਾਰਨ ਆਂਗਣਵਾੜੀ ਵਰਕਰ ਦੀ ਹੋਈ ਮੌਤ : ਯੂਨੀਅਨ ਨੇ ਜਤਾਇਆ ਰੋਸ

ਪੰਜਾਬ

ਚੰਡੀਗੜ੍ਹ, 28 ਜੂਨ, ਦੇਸ਼ ਕਲਿੱਕ ਬਿਓਰੋ  :

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਆਈਸੀਡੀ ਲਾਭਪਾਤਰੀਆਂ ਦੇ ਐਫਆਰਐਸ ਕਰਨ ਨੂੰ ਲੈ ਕੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਉਤੇ ਪਾਏ ਜਾ ਰਹੇ ਦਬਾਅ ਵਿਰੁੱਧ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਵਿੱਚ ਕੁਲ ਹਿੰਦ ਪ੍ਰਧਾਨ ਊਸ਼ਾ ਰਾਣੀ, ਸੂਬਾ ਪ੍ਰਧਾਨ ਹਰਜੀਤ ਕੌਰ ਪੰਜੌਲਾ, ਸੂਬਾ ਸਕੱਤਰ ਸੁਭਾਸ਼ ਰਾਣੀ, ਜੁਆਇੰਟ ਸਕੱਤਰ ਗੁਰਦੀਪ ਕੌਰ ਅਤੇ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ  ਹਾਜ਼ਰ ਸਨ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਲਗਾਤਾਰ ਆਂਗਣਵਾੜੀ ਮੁਲਾਜ਼ਮਾਂ ਨੂੰ ਐਫਆਰਐਸ ਕਰਨ ਨੂੰ ਲੈ ਕੇ ਨੋਟਿਸ ਜਾਰੀ ਕਰਕੇ ਪ੍ਰੇਸ਼ਾਨ ਕਰ ਰਹੀ ਹੈ।

ਯੂਨੀਅਨ ਆਗੂਆਂ ਨੇ ਕਿਹਾ ਕਿ ਵਿਭਾਗ ਵੱਲੋਂ ਲਗਾਤਾਰ ਮਿਲ ਰਹੇ ਨੋਟਿਸਾਂ ਦੇ ਕਾਰਨ ਦਬਾਅ ਨਾਲ ਝੱਲਦੇ ਹੋਏ ਆਂਗਣਵਾੜੀ ਵਰਕਰਾਂ ਬਿਮਾਰ ਹੋ ਰਹੀਆਂ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਵਿਭਾਗ ਵੱਲੋਂ ਜਾਰੀ ਕੀਤੇ ਜਾ ਰਹੇ ਨੋਟਿਸ ਦੇ ਚੱਲਦਿਆਂ ਬੀਤੇ ਦਿਨੀਂ ਮਾਨਸਿਕ ਦਬਾਅ ਕਰਕੇ ਅਮਲੋਹ ਦੀ ਇਕ ਆਂਗਣਵਾੜੀ ਵਰਕਰ ਅਮਰਜੀਤ ਕੌਰ ਦੀ ਮੌਤ ਹੋ ਗਈ। ਇਸ ਤਰ੍ਹਾਂ ਲੁਧਿਆਣਾ ਜ਼ਿਲ੍ਹੇ ਮਮਦੋਟ ਵਿੱਚ ਇਕ ਆਂਗਣਵਾੜੀ ਵਰਕਰ ਹਸਪਤਾਲ ਵਿੱਚ ਦਾਖਲ ਰਹੀ। ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਐਨੀ ਵੱਡੀ ਪੱਧਰ ਉਤੇ ਵਿਭਾਗ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।