ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਦੇ ਦੋਸ਼ ‘ਚ ਕੀਤਾ ਮੁਅੱਤਲ

ਪੰਜਾਬ


ਡਿਊਟੀ ‘ਚ ਅਣਗਹਿਲੀ ਤੇ ਲਾਪਰਵਾਹੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 28 ਜੂਨ
, ਦੇਸ਼ ਕਲਿੱਕ ਬਿਓਰੋ

ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਮੁਅੱਤਲ (suspends 26 officers and employees) ਕਰ ਦਿੱਤਾ ਹੈ।

ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਭਾਗ ਦੇ 26 ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਡਿਊਟੀ ‘ਚ ਅਣਗਹਿਲੀ/ ਲਾਪਰਵਾਹੀ ਕਰਨ ਕਰਕੇ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਵਲੀ, 1970 ਤਹਿਤ ਤੁਰੰਤ ਪ੍ਰਭਾਵ ਤੋਂ ਮੁਅੱਤਲ(suspends 26 officers and employees) ਕੀਤਾ ਗਿਆ ਹੈ।

ਪੰਜਾਬ ਦੀਆਂ ਜੇਲ੍ਹਾਂ ‘ਚ ਡਿਊਟੀ ਨਿਭਾ ਰਹੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਪੱਸ਼ਟ ਸੰਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਗ਼ੈਰਕਾਨੂੰਨੀ ਗਤੀਵਿਧੀਆਂ, ਬੁਰਾ ਵਰਤਾਅ, ਅਨੁਸ਼ਾਸਨਹੀਣਤਾ, ਡਿਊਟੀ ਤੋਂ ਗੈਰਹਾਜ਼ਰੀ ਅਤੇ ਕੈਦੀਆਂ ਨਾਲ ਮੇਲ ਮਿਲਾਪ ਵਰਗੀਆਂ ਗਤੀਵਿਧੀਆਂ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

ਮੰਤਰੀ ਨੇ ਦੱਸਿਆ ਕਿ ਇਕਬਾਲ ਸਿੰਘ ਬਰਾੜ ਸੁਪਰਡੰਟ ਜ਼ਿਲ੍ਹਾ ਜੇਲ੍ਹ ਮਾਨਸਾ, ਮਨਿੰਦਰ ਪਾਲ ਚੀਮਾ ਡਿਪਟੀ ਸੁਪਰਡੰਟ ਸੈਂਟਰਲ ਜੇਲ੍ਹ ਲੁਧਿਆਣਾ, ਅਨਿਲ ਭੰਡਾਰੀ ਡਿਪਟੀ ਸੁਪਰਡੰਟ ਬੋਰਸਟਲ ਜੇਲ੍ਹ ਲੁਧਿਆਣਾ, ਸੰਦੀਪ ਬਰਾੜ ਡਿਪਟੀ ਸੁਪਰਡੰਟ ਸੈਂਟਰਲ ਜੇਲ੍ਹ ਲੁਧਿਆਣਾ, ਯਾਦਵਿੰਦਰ ਸਿੰਘ ਏ.ਐਸ.ਜੇ. ਸੈਂਟਰਲ ਜੇਲ੍ਹ ਫ਼ਿਰੋਜ਼ਪੁਰ ਤੋਂ ਇਲਾਵਾ ਵਾਰਡਰ ਹਰਭੁਪਿੰਦਰ ਸਿੰਘ ਤੇ ਸਿਕੰਦਰ ਸਿੰਘ ਗੋਇੰਦਵਾਲ ਸਾਹਿਬ, ਬਿਕਰਮਜੀਤ ਸਿੰਘ ਤੇ ਵਿਜੇ ਪਾਲ ਸਿੰਘ ਅੰਮ੍ਰਿਤਸਰ, ਜਤਿੰਦਰ ਸਿੰਘ, ਰਵੀ, ਦੀਪਕ ਰਾਏ, ਕਿਰਨਜੀਤ ਸਿੰਘ, ਪ੍ਰਿਥੀਪਾਲ ਸਿੰਘ ਤੇ ਸਤਨਾਮ ਸਿੰਘ ਕਪੂਰਥਲਾ, ਸਤਨਾਮ ਸਿੰਘ ਤੇ ਮਨਦੀਪ ਸਿੰਘ ਹੁਸ਼ਿਆਰਪੁਰ, ਮਨਿੰਦਰ ਪਾਲ ਸਿੰਘ ਲੁਧਿਆਣਾ, ਅਨੂ ਮਲਿਕ, ਰਣਧੀਰ ਸਿੰਘ, ਅਰਵਿੰਦ ਦੇਵ ਸਿੰਘ, ਬਲਵੀਰ ਸਿੰਘ ਤੇ ਸੁੱਖਪ੍ਰੀਤ ਸਿੰਘ ਮਾਨਸਾ, ਸਤਨਾਮ ਸਿੰਘ ਨਾਭਾ, ਗਗਨਦੀਪ ਸਿੰਘ ਬਠਿੰਡਾ ਅਤੇ ਅਨਮੋਲ ਵਰਮਾ ਪਠਾਨਕੋਟ ਆਦਿ ਨੂੰ ਮੁਅੱਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: DEO ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਜੇਲ੍ਹ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਚੰਗਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਡਿਊਟੀ ‘ਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਿਭਾਗ ਦੇ ਸਮੁੱਚੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਆਪਣੀ ਡਿਊਟੀ ਇਮਾਨਦਾਰੀ, ਮਿਹਨਤ  ਤੇ ਨਿਯਮਾਂ ਅਨੁਸਾਰ ਕਰਨੀ ਯਕੀਨੀ ਬਣਾਈ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।