ਚੰਡੀਗੜ੍ਹ/ਅੰਮ੍ਰਿਤਸਰ, 30 ਜੂਨ, ਦੇਸ਼ ਕਲਿੱਕ ਬਿਓਰੋ :
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦਾ ਅਹੁਦਾ ਖੋਹੇ ਜਾਣ ਦਾ ਖਦਸ਼ਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੌਜੂਦਾ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ (Giani Raghbir Singh) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਖਿਲਾਫ ਪੰਜਾਬ ਤੇ ਹਰਿਆਣਾ ਹਾਈਕੋਰਟ (High Court) ਪਹੁੰਚੇ ਹਨ।
ਗਿਆਨੀ ਰਘਬੀਰ ਸਿੰਘ ਵੱਲੋਂ ਹਾਈਪੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਖ਼ਦਸਾ ਪ੍ਰਗਟਾਇਆ ਹੈ ਕਿ ਉਨ੍ਹਾਂ ਤੋਂ ਹੈਡ ਗ੍ਰੰਥੀ ਦਾ ਅਹੁਦਾ ਵਾਪਸ ਲਿਆ ਜਾ ਸਕਦਾ ਹੈ। ਇਸ ਪਟੀਸ਼ਨ ਉਤੇ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਵੀ ਜਾਰੀ ਹੋ ਚੁੱਕਿਆ ਹੈ, ਇਸ ਉਤੇ 1 ਜੁਲਾਈ ਨੂੰ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਿੱਖਾਂ ਦੀ ਸਭ ਤੋਂ ਉਚ ਧਾਰਮਿਕ ਪਦਵੀਂ ਉਤੇ ਸੇਵਾ ਨਿਭਾਉਣ ਵਾਲੀ ਕੋਈ ਸਖਸ਼ੀਅਤ ਆਪਣਾ ਅਹੁਦਾ ਬਚਾਉਣ ਲਈ ਹਾਈਕੋਰਟ ਗਿਆ ਹੋਵੇ।
ਇਹ ਵੀ ਪੜ੍ਹੋ : ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ