ਪੰਜਾਬ ‘ਚ ਰਾਤਾਂ ਹੋਣ ਲੱਗੀਆਂ ਠੰਢੀਆਂ, ਮੌਸਮ ਵਿਭਾਗ ਨੇ ਦਿੱਤਾ ਅਗਲੇ ਪੰਜ ਦਿਨਾਂ ਦਾ ਅਪਡੇਟ

Published on: October 10, 2024 9:05 am

ਪੰਜਾਬ

ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿਕ ਬਿਊਰੋ :
ਅਗਲੇ 5 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹੇਗਾ। ਅਜਿਹੇ ‘ਚ ਦਿਨ ਦਾ ਤਾਪਮਾਨ ਵਧੇਗਾ। 24 ਘੰਟਿਆਂ ‘ਚ ਤਾਪਮਾਨ ‘ਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਤਾਪਮਾਨ ਆਮ ਦੇ ਬਰਾਬਰ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 35.3 ਡਿਗਰੀ ਦਰਜ ਕੀਤਾ ਗਿਆ। ਦੂਜੇ ਪਾਸੇ ਰਾਤਾਂ ਠੰਢੀਆਂ ਹੋਣ ਲੱਗੀਆਂ ਹਨ।ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 18.4 ਡਿਗਰੀ ਤੱਕ ਪਹੁੰਚ ਗਿਆ ਹੈ।
ਜਿਕਰਯੋਗ ਹੈ ਕਿ ਮਾਨਸੂਨ 2 ਅਕਤੂਬਰ ਨੂੰ ਸੂਬੇ ਤੋਂ ਰਵਾਨਾ ਹੋ ਗਿਆ ਸੀ। ਉਸ ਤੋਂ ਬਾਅਦ, ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਸੀ ਕਿ 6 ਤੋਂ 10 ਤਰੀਕ ਦਰਮਿਆਨ ਦੋ ਪੱਛਮੀ ਗੜਬੜੀਆਂ ਸਰਗਰਮ ਰਹਿਣਗੀਆਂ।ਇਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਰਹੇਗੀ। ਹਾਲਾਂਕਿ ਉਮੀਦ ਮੁਤਾਬਕ ਮੀਂਹ ਨਹੀਂ ਪਿਆ।
ਅਕਤੂਬਰ ਮਹੀਨੇ ‘ਚ ਹੁਣ ਤੱਕ 34 ਫੀਸਦੀ ਘੱਟ ਬਾਰਿਸ਼ ਹੋਈ ਹੈ, ਜਦਕਿ ਇਸ ਵਾਰ 2.2 ਮਿਲੀਮੀਟਰ ਬਾਰਿਸ਼ ਹੋਈ ਹੈ। ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਇੱਕ ਬੂੰਦ ਵੀ ਨਹੀਂ ਪਈ। ਇਸ ਦੇ ਨਾਲ ਹੀ 17 ਤਰੀਕ ਤੱਕ ਮੌਸਮ ਸਾਫ਼ ਰਹੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।