ਪੰਜਾਬ ਭਰ ‘ਚ ਮੀਂਹ ਕਾਰਨ ਤਾਪਮਾਨ ਘਟਿਆ, ਅੱਜ ਵੀ ਬਾਰਸ਼ ਦੀ ਸੰਭਾਵਨਾ

ਪੰਜਾਬ

ਚੰਡੀਗੜ੍ਹ, 2 ਜੁਲਾਈ, ਦੇਸ਼ ਕਲਿਕ ਬਿਊਰੋ :
Temperatures drop across Punjab: ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਅਤੇ ਬਿਜਲੀ ਡਿੱਗਣ ਦਾ ਪੀਲਾ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ਹਿਮਾਚਲ ‘ਚ ਕਈ ਥਾਵਾਂ ‘ਤੇ ਬੱਦਲ ਫਟਣ ਕਾਰਨ ਤਬਾਹੀ


ਅੱਜ ਵੀ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 1.5 ਡਿਗਰੀ ਘੱਟ ਗਿਆ ਹੈ, ਅਤੇ ਹੁਣ ਇਹ ਆਮ ਨਾਲੋਂ 5.2 ਡਿਗਰੀ ਘੱਟ ਦਰਜ ਕੀਤਾ ਗਿਆ ਹੈ।ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35.2 ਡਿਗਰੀ ਰਿਹਾ।
ਮੌਸਮ ਵਿਭਾਗ ਅਨੁਸਾਰ, ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।